ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਨਿਵੇਸ਼ ਖਾਤਰ ਮਨਪ੍ਰੀਤ ਬਾਦਲ ਦੀ ਉਦਯੋਗਪਤੀਆਂ ਨਾਲ ਮੁਲਾਕਾਤਾਂ ਦਾ ਦੌਰ

---ਇਨਫੋਸਿਸ ਦੇ ਸਹਿ-ਬਾਨੀ ਨੰਦਨ ਨੀਲਕਾਨੀ ਤੇ ਵੋਲਵੋ ਦੇ ਪ੍ਰਧਾਨ ਕਮਲ ਬਾਲੀ ਨੂੰ ਦਿੱਤਾ ਨਿਵੇਸ਼ ਦਾ ਸੱਦਾ----

 

ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੀ.ਡਬਲਿਊਡੀ. ਤੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠਲੇ ਇਨਵੈਸਟ ਪੰਜਾਬ ਦੇ ਵਫ਼ਦ ਵੱਲੋਂ ਸ਼ੁੱਕਰਵਾਰ ਨੂੰ ਇਥੇ ਇਨਫੋਸਿਸ ਦੇ ਸਹਿ-ਬਾਨੀ ਅਤੇ ਨਾਨ-ਐਗਜ਼ੀਕਿਊਟਿਵ ਚੇਅਰਮੈਨ ਸ੍ਰੀ ਨੰਦਨ ਨੀਲਕਾਨੀ ਅਤੇ ਵੋਲਵੋ ਗਰੁੱਪ ਦੇ ਪ੍ਰਧਾਨ ਅਤੇ ਐਮ.ਡੀ. ਸ੍ਰੀ ਕਮਲ ਬਾਲੀ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ’ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸ੍ਰੀ ਨੀਲਕਾਨੀ ਨਾਲ ਮੀਟਿੰਗ ਦੌਰਾਨ ਵਫਦ ਨੇ ਕਿਹਾ ਕਿ ਇਨਫੋਸਿਸ ਵਰਗੀ ਬਹੁ-ਕੌਮੀ ਕੰਪਨੀ ਨੂੰ ਪੰਜਾਬ ਵਿੱਚ ਵੱਡਾ ਪ੍ਰਾਜੈਕਟ ਲੈ ਕੇ ਆਉਣਾ ਚਾਹੀਦਾ ਹੈ ਕਿਉਂਕਿ ਸੂਬੇ ਵਿੱਚ ਵਪਾਰ ਅਤੇ ਨਿਵੇਸ਼ ਦੇ ਅਥਾਹ ਮੌਕੇ ਹਨ। ਆਈ.ਟੀ. ਸਿਟੀ ਵਜੋਂ ਜਾਣੇ ਜਾਂਦੇ ਮੁਹਾਲੀ (ਐਸਏਐਸ ਨਗਰ) ਸ਼ਹਿਰ ਵਿੱਚ ਮੌਜੂਦ ਸੂਚਨਾ ਤਕਨਾਲੋਜੀ ਢਾਂਚੇ ਕਾਰਨ ਸ੍ਰੀ ਨੀਲਕਾਨੀ ਵੱਲੋਂ ਇਨਫੋਸਿਸ ਦਾ ਸਟਾਰਟਅੱਪ ਈਕੋਸਿਸਟਮ ਵਿਕਸਤ ਕਰਨ ਵਿੱਚ ਰੁਚੀ ਦਿਖਾਈ। ਇਸ ਦੌਰਾਨ ਮੁਹਾਲੀ ਵਿੱਚ ਸੂਚਨਾ ਤਕਨਾਲੋਜੀ ਸੇਵਾਵਾਂ ਢਾਂਚਾ ਵਿਕਸਤ ਕਰਨ ਬਾਰੇ ਵੀ ਚਰਚਾ ਕੀਤੀ ਗਈ।

 

ਇਸ ਬਾਅਦ ਵਫ਼ਦ ਵੱਲੋਂ ਲਗਜ਼ਰੀ ਵਾਹਨ ਬਣਾਉਣ ਵਾਲੇ ਸੰਸਾਰ ਪ੍ਰਸਿੱਧ ਵੋਲਵੋ ਗਰੁੱਪ ਦੇ ਪ੍ਰਧਾਨ ਅਤੇ ਐਮ.ਡੀ. ਸ੍ਰੀ ਕਮਲ ਬਾਲੀ ਨਾਲ ਬੈਠਕ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਵਿੱਚ ਵੋਲਵੋ ਡਿਜ਼ਾਈਨ ਸੈਂਟਰ ਅਤੇ ਵਾਹਨਾਂ ਲਈ ਸਰਵਿਸ ਸੈਂਟਰ ਖੋਲ੍ਹਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਡਰਾਈਵਰਾਂ ਲਈ ਹੁਨਰ ਵਿਕਾਸ ਕੇਂਦਰ ਖੋਲ੍ਹਣ ਬਾਰੇ ਵੀ ਚਰਚਾ ਕੀਤੀ ਗਈ ਤਾਂ ਜੋ ਉਨ੍ਹਾਂ ਨੂੰ ਕੌਮਾਂਤਰੀ ਪੱਧਰ ’ਤੇ ਨੌਕਰੀ ਹਾਸਲ ਕਰਨ ਦੇ ਯੋਗ ਬਣਾਇਆ ਜਾ ਸਕੇ।

 

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵੋਲਵੋ ਗਰੁੱਪ ਦੇ ਪ੍ਰਧਾਨ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਬਦੌਲਤ ਪੰਜਾਬ ਵਿੱਚ ਵਪਾਰ ਅਤੇ ਨਿਵੇਸ਼ ਲਈ ਬੇਹੱਦ ਸਾਜ਼ਗਾਰ ਮਾਹੌਲ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਮੌਜੂਦਾ ਅਤੇ ਨਵੇਂ ਉਦਯੋਗਾਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਵੀ ਦਿੱਤੀਆਂ ਜਾ ਰਹੀ ਹਨ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਨਿਵੇਸ਼ਕ ਪੱਖੀ ਸਨਅਤੀ ਤੇ ਵਪਾਰਕ ਨੀਤੀਆਂ ਸਦਕਾ ਪੰਜਾਬ  ਉਦਯੋਗਿਕ ਵਿਕਾਸ ਦੀ ਸਿਖ਼ਰ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ, ਜਿਸ ਦਾ ਸਬੂਤ ਮੌਜੂਦਾ ਸਰਕਾਰ ਦੇ ਮਾਰਚ 2017 ਵਿੱਚ ਸੱਤਾ ਸੰਭਾਲਣ ਬਾਅਦ ਸੂਬੇ ਵਿੱਚ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਨੇ ਸੂਬੇ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

 

ਵਿੱਤ ਮੰਤਰੀ ਨੇ ਦੱਸਿਆ ਕਿ ਇਨਵੈਸਟ ਪੰਜਾਬ ਵੱਲੋਂ ਇਕ ਹੀ ਛੱਤ ਥੱਲੇ ਕਈ ਤਰ੍ਹਾਂ ਦੀਆਂ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਹੋਰ ਸੇਵਾਵਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ‘ਇਨਵੈਸਟ ਪੰਜਾਬ- ਬਿਜ਼ਨੈੱਸ ਫਸਟ ਪੋਰਟਲਇਕ ਮੀਲ ਪੱਥਰ ਸਾਬਿਤ ਹੋਇਆ ਹੈ, ਜਿਥੇ 16 ਵਿਭਾਗਾਂ/ਏਜੰਸੀਆਂ ਨਾਲ ਸਬੰਧਤ 46 ਤਰ੍ਹਾਂ ਦੀਆਂ ਰੈਗੂਲੇਟਰੀ ਪ੍ਰਵਾਨਗੀਆਂ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲਘੂ, ਦਰਮਿਆਨੇ ਤੇ ਵੱਡੇ ਉਦਯੋਗਾਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manpreet Badal visits entrepreneurs for investment in Punjab