ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਲੋਟ ਵਿਖੇ ਗੈਂਗਵਾਰ ‘ਚ ਮਨਪ੍ਰੀਤ ਮੰਨਾ ਦਾ ਗੋਲੀਆਂ ਮਾਰ ਕੇ ਕਤਲ

ਮਲੋਟ ਦੇ ਇੱਕ ਜਿੰਮ ਵਿੱਚੋਂ ਕਸਰਤ ਕਰਕੇ ਆਪਣੇ ਸਾਥੀ ਨਾਲ ਬਾਹਰ ਆਏ ਮਨਪ੍ਰੀਤ ਸਿੰਘ ਮੰਨਾ ਦਾ ਕੁਝ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। 

 

ਮਲੋਟ ਵਿੱਚ ਸ਼ਰਾਬ ਦੇ ਠੇਕੇਦਾਰ ਮਨਪ੍ਰੀਤ ਸਿੰਘ ਮੰਨਾ ਉੱਤੇ ਹੋਏ ਜਾਨਲੇਵਾ ਹਮਲੇ ਕਾਰਨ ਉਸ ਦੀ ਹਾਲਤ ਗੰਭੀਰ ਸੀ। 
 

ਮੰਨਾ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ਉੱਤੇ ਪੁੱਜ ਕੇ ਸਥਿਤੀ ਦਾ ਜਾਇਜਾ ਲਿਆ। 
 

ਪੁਲਿਸ ਨੇ ਦੋ ਦਰਜਨ ਦੇ ਕਰੀਬ ਚੱਲੀਆਂ ਗੋਲੀਆਂ ਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪੀੜਤ ਮਨਪ੍ਰੀਤ ਸਿੰਘ ਮੰਨਾ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। 
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manpreet Mana was shot dead in Gangwar at Malot