ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਪ੍ਰੀਤ ਬਾਦਲ ਨੇ ਕਿਹਾ, ‘ਤਾਂ ਕਾਂਗਰਸ ਮੋਦੀ ਨੂੰ ਭਾਰਤ ’ਚੋਂ ਕੱਢ ਦੇਵੇਗੀ ਬਾਹਰ’

ਨਾਗਰਿਕਤਾ ਸੋਧ ਐਕਟ ਵਿਰੁੱਧ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਮੋਦੀ ਸਰਕਾਰ ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਭਾਈਚਾਰੇ ਚ ਵੰਡ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

 

ਮਨਪ੍ਰੀਤ ਬਾਦਲ ਨੇ ਦੱਖਣੀ ਅਫਰੀਕਾ ਵਿੱਚ ਮਹਾਤਮਾ ਗਾਂਧੀ ਨੂੰ ਰੇਲ ਵਿੱਚੋਂ ਲਾਹ ਦੇਣ ਦੀ ਘਟਨਾ ਨੂੰ ਚੇਤੇ ਕਰਦਿਆਂ ਆਖਿਆ ਕਿ ਇਸ ਨੇ ਸ੍ਰੀ ਗਾਂਧੀ ਨੂੰ ਹਲੂਣ ਕੇ ਰੱਖ ਦਿੱਤਾ ਤੇ ਉਨ੍ਹਾਂ ਨੇ ਗੋਰੇ ਅਧਿਕਾਰੀਆਂ ਨੂੰ ਵੰਗਾਰਿਆ ਕਿ ਉਹ ਉਨ੍ਹਾਂ ਨੂੰ ਆਪਣੇ ਮੁਲਕ ਵਿੱਚੋਂ ਬਾਹਰ ਕੱਢ ਦੇਣਗੇ

 

ਮਨਪ੍ਰੀਤ ਬਾਦਲ ਨੇ ਮੌਜੂਦਾ ਸਥਿਤੀ ਨੂੰ ਇਤਿਹਾਸ ਦੀ ਉਸ ਘਟਨਾ ਨਾਲ ਜੋੜਦਿਆਂ ਕਿਹਾ ਕਿ ਕਿ ਜੇਕਰ ਮੋਦੀ, ਮੁਲਕ ਦੇ ਕੁਝ ਭਾਰਤੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਨਗੇ ਤਾਂ ਕਾਂਗਰਸ ਪਾਰਟੀ ਮੋਦੀ ਨੂੰ ਭਾਰਤ ਚੋਂ ਬਾਹਰ ਕੱਢ ਦੇਵੇਗੀ

 

ਉਨ੍ਹਾਂ ਕਿਹਾ ਕਿ ਬੀਤੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਿਰਫ 39 ਫੀਸਦੀ ਵੋਟਾਂ ਮਿਲਿਆਂ ਹਨ ਜਦਕਿ ਬਾਕੀ 61 ਫੀਸਦੀ ਲੋਕਾਂ ਨੇ ਵਿਰੋਧੀ ਧਿਰਾਂ ਦਾ ਸਮਰਥਨ ਕੀਤਾ ਜਿਸ ਕਰਕੇ ਮੋਦੀ ਸਰਕਾਰ ਅਜਿਹੇ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਕਰ ਸਕੇਗੀ

 

ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਸੰਸਦ ਮੈਂਬਰ ਪਰਨੀਤ ਕੌਰ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਵੀ ਹਾਜ਼ਰ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manpreet singh Badal attacks on PM Modi for CAA