ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰੇਗਾ: ਮਨਪ੍ਰੀਤ ਬਾਦਲ 


ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਗੱਲ ਉਤੇ ਪੂਰਨ ਤੌਰ ਉੱਤੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਰੱਖੀ ਮਜ਼ਬੂਤ ਨੀਂਹ ਸਦਕਾ ਸੂਬਾ ਵਿਕਾਸ ਦੀ ਲੀਹ ਉੱਤੇ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰੇਗਾ ਜਿਸ ਨਾਲ ਸੂਬੇ ਦੀ ਤਕਦੀਰ ਬਦਲੇਗੀ ਅਤੇ ਇਸ ਦਾ ਸਿੱਧਾ ਸਕਰਾਤਮਕ ਅਸਰ ਇਥੋਂ ਦੇ ਲੋਕਾਂ ਦੇ ਰਹਿਣ-ਸਹਿਣ ਉਪਰ ਪਵੇਗਾ।


ਵਿੱਤ ਮੰਤਰੀ ਮੰਤਰੀ ਇਹ ਗੱਲ ਬੀਤੀ ਦੇਰ ਸ਼ਾਮ ਉਦਯੋਗ ਭਵਨ ਵਿਖੇ ਪੰਜਾਬ ਨਾਲ ਜੁੜੇ ਉਦਮੀਆਂ ਦੇ ਇਕ ਗਰੁੱਪ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਕਹਿ ਰਹੇ ਸਨ ਅਤੇ ਉਨ੍ਹਾਂ ਵੀ ਕਿਹਾ ਕਿ ਪੰਜਾਬ ਰਵਾਇਤੀ ਖੇਤਰਾਂ ਦੇ ਨਾਲ ਸੂਚਨਾ ਤਕਨਾਲੋਜੀ ਅਤੇ ਇਸ ਨਾਲ ਜੁੜੀਆਂ ਸੇਵਾਵਾਂ ਵਾਲੇ ਖੇਤਰ ਵਿੱਚ ਚੰਗੀ ਤਰੱਕੀ ਕਰ ਰਿਹਾ ਹੈ।

 

ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਹੀ ਰਾਹ 'ਤੇ ਚੱਲ ਰਿਹਾ ਹੈ ਅਤੇ ਚੰਗੇ ਕੰਮਾਂ ਦਾ ਲਾਭ ਉਠਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕ ਪੱਖੀ ਨੀਤੀਆਂ ਸਦਕਾ ਸਾਡੀ ਸਰਕਾਰ ਵੱਲੋਂ ਮਾਰਚ 2017 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਢਾਈ ਸਾਲ ਦੇ ਅਰਸੇ ਦੌਰਾਨ ਸੂਬੇ ਵਿੱਚ 50 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ।

 

ਉਦਮੀਆਂ ਦੇ ਵਫ਼ਦ ਨੇ ਸੂਬੇ ਵਿੱਚ ਕਾਰੋਬਾਰ ਨੂੰ ਆਸਾਨ ਬਣਾਉਣ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਇਸ ਗੱਲ 'ਤੇ ਵੀ ਆਸ ਪ੍ਰਗਟਾਈ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ ਆਵੇਗੀ।

 

ਇਸ ਤੋਂ ਪਹਿਲਾ ਵਫ਼ਦ ਦਾ ਸਵਾਗਤ ਕਰਦਿਆਂ ਨਿਵੇਸ਼ ਪ੍ਰੋਤਸਾਹਨ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਪੰਜਾਬ ਵਿੱਚ ਹੁਣ ਉਦਯੋਗੀਕਰਨ ਦਾ ਸਮਾਂ ਆ ਗਿਆ ਹੈ ਕਿਉਂਕਿ ਪੰਜਾਬ ਦੀ ਰਵਾਇਤੀ ਅਰਥ ਵਿਵਥਥਾ ਖੇਤੀਬਾੜੀ ਪਹਿਲਾਂ ਹੀ ਆਪਣਾ ਸਿਖਰ ਛੂਹ ਚੁੱਕੀ ਹੈ। 

 

ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅੱਗਰਵਾਲ ਨੇ ਉਦਮੀਆਂ ਦੇ ਵਫ਼ਦ ਅੱਗੇ ਸੰਖੇਪ ਜਿਹੀ ਪਾਵਰ ਪੁਆਇੰਟ ਪੇਸ਼ਕਾਰੀ ਦਿਖਾਉਂਦਿਆਂ ਦੱਸਿਆ ਕਿ ਕਿਵੇਂ ਸੂਬੇ ਦੇ ਉਦਯੋਗਾਂ ਨੂੰ ਉਤਪਾਦਨ ਤੋਂ ਵੱਡੀ ਸਨਅਤ ਤੱਕ ਲਿਜਾਇਆ ਜਾ ਰਿਹਾ ਹੈ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:MANPREET SINGH BADAL ENVISIONS PUNJAB AS MOST FAVOURED INVESTMENT DESTINATION