ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਮਾਂ ਦਾ ਦੇਹਾਂਤ, ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਂ ਹਰਮਿੰਦਰ ਕੌਰ ਬਾਦਲ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਮ ਸਸਕਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਹੋਵੇਗਾ। ਲਗਭਗ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰ ਉਸ ਦਾ ਇਲਾਜ ਕਰ ਰਹੇ ਸਨ ਪਰ ਉਨ੍ਹਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਆਇਆ। ਬੀਤੇ ਦਿਨੀਂ ਬੁੱਧਵਾਰ ਨੂੰ ਪੀਜੀਆਈ ਦੇ ਡਾਕਟਰਾਂ ਨੇ ਮਾਤਾ ਜੀ ਨੂੰ ਘਰ ਲੈ ਜਾਣ ਦੀ ਸਲਾਹ ਦਿੱਤੀ ਸੀ, ਜਿਸ ਤੋਂ ਬਾਅਦ ਹਰਮਿੰਦਰ ਕੌਰ ਨੂੰ ਪਿੰਡ ਬਾਦਲ ਵਿਖੇ ਲਿਆਂਦਾ ਗਿਆ ਸੀ।

 

 

ਅੰਤਮ ਸਸਕਾਰ ਦੁਪਹਿਰ ਬਾਅਦ 3 ਵਜੇ ਕੀਤਾ ਜਾਵੇਗਾ। ਇਹ ਜਾਣਕਾਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਪਾ ਕੇ ਸਾਂਝੀ ਕੀਤੀ।


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਬਾਦਲ ਪਿੰਡ ਵਿਖੇ ਅਕਾਲ ਚਲਾਣਾ ਕਰ ਗਏ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮਿੰਦਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਹਰਮਿੰਦਰ ਕੌਰ ਨੂੰ ਪਵਿੱਤਰ ਆਤਮਾ ਅਤੇ ਪਰਿਵਾਰ ਲਈ ਤਾਕਤ ਦਾ ਥੰਮ ਦੱਸਦਿਆਂ ਕੈਪਟਨ ਅਮਰਿੰਦਰ ਨੇ ਉਨ੍ਹਾਂ ਲਈ ਦੁੱਖ ਦਾ ਪ੍ਰਗਟਾਵਾ ਕੀਤਾ।
 

 

ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ 'ਚ ਕਿਹਾ ਕਿ ਹਰਮਿੰਦਰ ਕੌਰ, ਜੋ ਆਪਣੇ ਪਿੱਛੇ ਬੇਟਾ, ਬੇਟੀ, ਪਤੀ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਨੂੰ ਛੱਡ ਗਏ ਹਨ, ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manpreet Singh Badal mother passes away