ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ

––––-ਗੁਰਸਿੱਖ ਬੀ.ਡੀ.ਐਸ. ਵਿਦਿਆਰਥੀਆਂ ਲਈ ਮਾਤਾ ਤ੍ਰਿਪਤਾ ਸਕੀਮ ਲਾਗੂ ਕੀਤੀ
––––-ਵਿਦਿਆਰਥਣ ਮਨਦੀਪ ਕੌਰ ਨੂੰ ਹੱਪ ਕਵਾਨ ਡੂ ਖੇਡ ਵਿਚ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਜਿੱਤਣ ’ਤੇ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ
––––-ਸ਼੍ਰੋਮਣੀ ਕਮੇਟੀ ਲੇਹ ਲਦਾਖ ਵਿਚ ਕਰਵਾਏਗੀ ਗੁਰਮਤਿ ਸਮਾਗਮ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਵਿਚ ਇਕੱਤਰਤਾ ਘਰ ਵਿਖੇ ਹੋਈ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87, ਟਰੱਸਟ ਵਿਭਾਗ ਅਤੇ ਧਰਮ ਪ੍ਰਚਾਰ ਕਮੇਟੀ ਦੇ ਮਤਿਆ ’ਤੇ ਵਿਚਾਰ ਕੀਤੀ ਗਈ। ਇਕੱਤਰਤਾ ਦੇ ਸ਼ੁਰੂ ਚ ਪਿਛਲੇ ਦਿਨੀਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ’ਤੇ ਹੋਏ ਆਤਮਘਾਤੀ ਹਮਲੇ ਵਿਚ ਮਾਰੇ ਗਏ 45 ਫੌਜੀ ਜਵਾਨਾਂ ਨੂੰ ਮੂਲ ਮੰਤਰ ਦਾ ਪਾਠ ਕਰਕੇ ਸ਼ਰਧਾਜ਼ਲੀ ਭੇਟ ਕੀਤੀ ਗਈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਇਕੱਤਰਤਾ ਵਿਚ ਮਤਾ ਪਾਸ ਹੋਇਆ ਕਿ ਸੰਗਤ ਦੀ ਸਹੂਲਤ ਲਈ ਵਿਜੈ ਬੈਂਕ ਦੇ ਸਹਿਯੋਗ ਨਾਲ ਬੈਟਰੀ ਵਾਲੀਆਂ ਗੱਡੀਆਂ ਖ਼ਰੀਦੀਆਂ ਜਾਣਗੀਆਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਐਲ.ਈ.ਡੀ. ਲਗਾ ਕੇ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਅਤੇ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਜਾਇਆ ਕਰੇਗੀ।

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਤ੍ਰਿਪਤਾ ਸਕੀਮ ਲਾਗੂ ਕਰਕੇ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਸ੍ਰੀ ਅੰਮ੍ਰਿਤਸਰ ਦੀਆਂ ਅੰਮ੍ਰਿਤਧਾਰੀ ਵਿਦਿਆਰਥਣਾਂ ਜਿਨ੍ਹਾਂ ਦੇ ਮਾਪੇ ਵੀ ਅੰਮ੍ਰਿਤਧਾਰੀ ਹੋਣਗੇ, ਉਨ੍ਹਾਂ ਤੋਂ ਫੀਸ ਵਿਚ ਹਰ ਸਾਲ ਹੋਣ ਵਾਲਾ ਵਾਧਾ ਨਹੀਂ ਲਿਆ ਜਾਏਗਾ। ਇਹ ਸਕੀਮ ਸਿਰਫ਼ ਉਨ੍ਹਾਂ ਵਿਦਿਆਰਥਣਾਂ ’ਤੇ ਹੀ ਲਾਗੂ ਹੋਵੇਗੀ ਜਿਨ੍ਹਾਂ ਨੇ ਪਹਿਲਾਂ ਵੀ ਆਪਣੀ ਵਿਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਕਾਲਜਾਂ ਤੋਂ ਪ੍ਰਾਪਤ ਕੀਤੀ ਹੋਵੇਗੀ।


ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈੱਸ ਮੀਟਿੰਗ ਦੌਰਾਨ ਦੱਸਿਆ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਜੈਤੋ ਦੇ ਸ਼ਹੀਦ ਭਾਈ ਦਇਆ ਸਿੰਘ, ਸੰਤ ਗਿਆਨੀ ਵਰਿਆਮ ਸਿੰਘ ਧੂਲਕੋਟ, ਸੰਤ ਬਾਬਾ ਸੁੱਚਾ ਸਿੰਘ ਜੀ ਜਵੱਦੀ ਟਕਸਾਲ, ਸ. ਮਨਜੀਤ ਸਿੰਘ ਕਲਕੱਤਾ, ਸ. ਧੰਨਾ ਸਿੰਘ ਗੁਲਸ਼ਨ, ਸ. ਸ਼ਮਸ਼ੇਰ ਸਿੰਘ ਅਸ਼ੋਕ, ਪ੍ਰਿੰਸੀਪਲ ਚੰਨਣ ਸਿੰਘ ਜੀ ਮਜ਼ਬੂਰ, ਭਾਈ ਅਵਤਾਰ ਸਿੰਘ ਬੱਬਰ ਅਤੇ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

ਇਸ ਮੌਕੇ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਗਰਲਜ਼ ਝਾੜ ਸਾਹਿਬ ਦੀ ਵਿਦਿਆਰਥਣ ਮਨਦੀਪ ਕੌਰ ਨੂੰ ਹੱਪ ਕਵਾਨ ਡੂ ਖੇਡ ਵਿਚ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਜਿੱਤਣ ’ਤੇ 31 ਹਜ਼ਾਰ ਰੁਪਏ, ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਪ੍ਰਿੰਸੀਪਲ ਡਾ. ਰਜਿੰਦਰ ਕੌਰ ਵੀ ਹਾਜ਼ਰ ਸਨ।

 

ਪਿੰਡ ਚੱਕਰ ਲੁਧਿਆਣਾ ਦੀ ਬੀਬੀ ਸਿਮਰਨਜੀਤ ਕੌਰ ਨੂੰ ਬੋਕਸਿੰਗ ਵਿਚ ਕਾਸੀ ਦਾ ਤਗਮਾ ਜਿੱਤਣ ’ਤੇ 21 ਹਜ਼ਾਰ ਰੁਪਏ ਅਤੇ ਗੁਰਸਿੱਖ ਬੱਚੇ ਨਵਤੇਜ ਸਿੰਘ ਕਰਤਾਰਪੁਰ ਨੂੰ ਬਾਡੀ ਬਿਲਡਰ ਵਿਚ ਇੰਟਰਨੈਸ਼ਨਲ ਪੱਧਰ ’ਤੇ ਕਈ ਤਗਮੇ ਪ੍ਰਾਪਤ ਕਰਨ ਕਾਰਨ 51 ਹਜ਼ਾਰ ਰੁਪਏ ਨਾਲ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ ਗਿਆ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਵੀ ਲਏ ਗਏ ਅਹਿਮ ਫੈਸਲੇ


ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੀ ਹੋਈ ਇਕੱਤਰਤਾ ਵਿਚ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਅੰਮ੍ਰਿਤਸਰ ਨੂੰ ਸਮਾਜ ਭਲਾਈ ਦੇ ਕੰਮਾਂ ਲਈ ਹਰ ਸਾਲ 1 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਗਿਆ।

 

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਲੇਹ ਲਦਾਖ ਵਿਖੇ ਗੁਰਮਤਿ ਸਮਾਗਮ ਕਰਵਾ ਕੇ ਸਥਾਨਕ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਏਗੀ।

 

ਇਸੇ ਦੌਰਾਨ ਸਵ: ਡਾ. ਰਘਬੀਰ ਸਿੰਘ ਬੈਂਸ ਦੀ ਯਾਦ ਵਿਚ ਉਨ੍ਹਾਂ ਦੇ ਪਿੰਡ ਵਿਚ ਬਣ ਰਹੀ ਲਾਇਬ੍ਰੇਰੀ ਨੂੰ 50 ਹਜ਼ਾਰ ਰੁਪਏ ਦੀਆਂ ਕਿਤਾਬਾਂ ਖ਼ਰੀਦ ਕੇ ਦੇਣ ਦਾ ਫੈਸਲਾ ਵੀ ਕੀਤਾ।

 

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਪ੍ਰਦੂਸ਼ਣ ਮੁਕਤ ਅਤੇ ਹਰਿਆ ਭਰਿਆ ਬਣਾਉਣ ਦੀ ਚਲ ਰਹੀ ਮਹਿੰਮ ਅਧੀਨ ਵਾਰਟੀਕਲ ਗਾਰਡਨ ਵਿਚ ਬੂਟਾ ਵੀ ਲਗਾਇਆ।

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Many important decisions taken by the interim committee of the SGPC