ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਰੋਡਵੇਜ਼ ਦੇ ਇੰਸਪੈਕਟਰ ਦੀ ਅਸਲ ਨਾਲੋਂ 146.73 ਫੀਸਦੀ ਵੱਧ ਨਿਕਲੀ ਆਮਦਨ

ਪੰਜਾਬ ਰੋਡਵੇਜ਼ ਦੇ ਅੰਮ੍ਰਿਤਸਰ ਡਿੱਪੁ ਵਿਖੇ ਤਾਇਨਾਤ ਗੁਰਦੀਪ ਸਿੰਘ ਇੰਸਪੈਕਟਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਮੰਗਲਵਾਰ ਨੂੰ ਮੁਕੱਦਮਾ ਦਰਜ ਕੀਤਾ ਹੈ

 

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਵਿਜੀਲੈਂਸ ਵੱਲੋਂ ਸਾਲ 2011 ਤੋਂ 2016 ਦੇ ਸਮੇਂ ਦੌਰਾਨ ਗੁਰਦੀਪ ਸਿੰਘ ਇੰਸਪੈਕਟਰ ਵੱਲੋਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਜਿਸ ਵਿਚ ਇਸ ਇੰਸਪੈਕਟਰ ਵਲੋਂ ਇਸ ਸਮੇ ਦੌਰਾਨ ਆਪਣੇ ਜਾਣੂੰ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1,23,65,244/-ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ 146.73 ਫੀਸਦੀ ਵੱਧ ਬਣਦਾ ਹੈ



ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਪੱਸ਼ਟ ਹੋਇਆ ਕਿ ਗੁਰਦੀਪ ਸਿੰਘ ਇੰਸਪੈਕਟਰ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਹੈ ਅਤੇ ਜਿਸ ਵਿਚ ਉਸ ਖਿਲਾਫ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਗਈ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:many percent more than the actual income inspectors nominated