ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਬਨਮ ਢਿੱਲੋਂ ਦੇ ਦੇਹਾਂਤ 'ਤੇ ਕਈ ਸਿਆਸਦਾਨਾਂ ਨੇ ਪ੍ਰਗਟਾਇਆ ਡੂੰਘਾ ਦੁੱਖ

ਬਲਬੀਰ ਸਿੰਘ ਸਿੱਧੂ ਵੱਲੋਂ ਦੁੱਖ ਦਾ ਪ੍ਰਗਟਾਵਾ

 

ਸਿਹਤ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਸ੍ਰੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬਲਬੀਰ ਸਿੰਘ ਸਿੱਧੂ ਨੇ ਦੁਖੀ ਪਰਿਵਾਰ ਨਾਲ ਹਮਦਰਦੀ  ਜ਼ਾਹਰ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

 

ਚਰਨਜੀਤ ਚੰਨੀ ਵੱਲੋਂ ਦੁੱਖ ਦਾ ਪ੍ਰਗਟਾਵਾ

 

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ  ਨੇ ਅੱਜ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

ਸ਼ੋਕ ਸੰਦੇਸ਼ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਸ਼ਬਨਮ ਢਿੱਲੋਂ ਇੱਕ ਦਿਆਲੂ ਸ਼ਖ਼ਸੀਅਤ ਸਨ,  ਜਿੰਨ੍ਹਾਂ ਨੇ ਹਮੇਸ਼ਾ ਗਰੀਬਾਂ ਅਤੇ ਸਮਾਜ ਦੇ ਦੱਬੇ ਕੁਚਲੇ ਵਰਗਾਂ ਦੀ ਸੇਵਾ ਕੀਤੀ। ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Many political leaders express deep sorrow over the death of Shabnam Dhillon