ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੰਘ ਸਿੱਧੂ ਦੇ ਸਾਬਕਾ ਮੰਤਰਾਲੇ ’ਚੋਂ ਕਈ ਅਹਿਮ ਫ਼ਾਇਲਾਂ ਗ਼ਾਇਬ

ਨਵਜੋਤ ਸਿੰਘ ਸਿੱਧੂ ਦੇ ਸਾਬਕਾ ਮੰਤਰਾਲੇ ’ਚੋਂ ਕਈ ਅਹਿਮ ਫ਼ਾਇਲਾਂ ਗ਼ਾਇਬ

ਪੰਜਾਬ ਸਰਕਾਰ ਦੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ’ਚੋਂ ਕੁਝ ਬਹੁਤ ਅਹਿਮ ਫ਼ਾਇਲਾਂ ਗ਼ਾਇਬ ਹੋ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਫ਼ਾਇਲ 1,144 ਕਰੋੜ ਰੁਪਏ ਦੇ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਦੀ ਵੀ ਹੈ; ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂਅ ਵੀ ਬੋਲਦਾ ਹੈ।

 

 

ਇਸ ਤੋਂ ਇਲਾਵਾ ਲੁਧਿਆਣਾ ਸਥਿਤ ਵਾਹੀਯੋਗ ਜ਼ਮੀਨ ਉੱਤੇ ਨਾਜਾਇਜ਼ ਉਸਾਰੀਆਂ ਨਾਲ ਸਬੰਧਤ ਫ਼ਾਈਲ ਵੀ ਗ਼ਾਇਬ ਹੋ ਗਈ ਹੈ।

 

 

ਇੱਥੇ ਵਰਨਣਯੋਗ ਹੈ ਕਿ ਵਿਜੀਲੈਂਸ ਬਿਊਰੋ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਤੇ ਹੋਰਨਾਂ ਨੂੰ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚੋਂ ‘ਕਲੀਨ ਚਿਟ’ ਦੇ ਚੁੱਕਾ ਹੈ। ਸ੍ਰੀ ਸਿੱਧੂ ਨੂੰ ਬੀਤੀ 6 ਜੂਨ ਨੂੰ ਸਥਾਨਕ ਸਰਕਾਰਾਂ ਤੇ ਸੈਰ–ਸਪਾਟਾ ਵਿਭਾਗ ਤੋਂ ਹਟਾ ਕੇ ਬਿਜਲੀ ਮੰਤਰੀ ਬਣਾ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਆਪਣਾ ਨਵਾਂ ਅਹੁਦਾ/ਮੰਤਰਾਲਾ ਸੰਭਾਲਿਆ ਹੀ ਨਹੀਂ ਸੀ।

 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਫੇਰ–ਬਦਲ ਚੋਣ ਨਤੀਜਿਆਂ ਤੋਂ ਬਾਅਦ ਕੀਤਾ ਸੀ। ਉਸ ਤੋਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਆਪਸੀ ਸਬੰਧਾਂ ਵਿੱਚ ਖਟਾਸ ਵਧਦੀ ਚਲੀ ਗਈ।

 

 

ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੁੰਮ ਹੋਈਆਂ ਫ਼ਾਇਲਾਂ ਦਾ ਪਤਾ ਲਾਉਣ ਦੇ ਜਤਨ ਜਾਰੀ ਹਨ। ਸ੍ਰੀ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ ਕਰਨ ਦੇ ਜਤਨ ਕੀਤੇ ਜਾ ਰਹੇ ਹਨ ਕਿਉਂਕਿ ਹੋ ਸਕਦਾ ਹੈ ਕਿ ਉਨ੍ਹਾਂ ਫ਼ਾਇਲਾਂ ਬਾਰੇ ਕੋਈ ਜਾਣਕਾਰੀ ਉਨ੍ਹਾਂ ਕੋਲ ਹੋਵੇ।

 

 

ਸਥਾਨਕ ਸਰਕਾਰਾਂ ਬਾਰੇ ਮੌਜੂਦਾ ਮੰਤਰੀ ਬ੍ਰਹਮ ਮਹਿੰਦਰਾ ਨੇ ਗੁੰਮ ਹੋਈਆਂ ਫ਼ਾਇਲਾਂ ਲਈ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹੋਏ ਹਨ।

 

 

ਇਸ ਬਾਰੇ ਜਦੋਂ ਸ੍ਰੀ ਨਵਜੋਤ ਸਿੰਘ ਸਿੱਧੂ ਦਾ ਪੱਖ ਜਾਣਨਾ ਚਾਹਿਆ, ਤਾਂ ਉਹ ਵਾਰ–ਵਾਰ ਜਤਨਾਂ ਦੇ ਬਾਵਜੂਦ ਉਪਲਬਧ ਨਹੀਂ ਹੋ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Many significant files are missing from Navjot Singh Sidhu s former ministry