ਅਗਲੀ ਕਹਾਣੀ

ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਮਾਰਕਫੈਡ ਦਾ ਜਿ਼ਲ੍ਹਾ ਮੈਨੇਜਰ ਮੁਅੱਤਲ

ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਮਾਰਕਫੈਡ ਦਾ ਜਿ਼ਲ੍ਹਾ ਮੈਨੇਜਰ ਮੁਅੱਤਲ

ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਮਾਰਕਫੈਡ ਦੇ ਜਿਲਾ ਮੈਨੇਜਰ ਅੰਮ੍ਰਿਤਸਰ ਕੁਲਵਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਲਈ ਮਾਰਕਫੈਡ ਵੱਲੋਂ ਗਠਿਤ ਕਮੇਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 


ਮਾਰਕਫੈਡ ਦੇ ਜਿਲਾ ਮੈਨੇਜਰ ਕੁਲਵਿੰਦਰ ਸਿੰਘ ਉਪਰ ਵਿਭਾਗ ਦੀ ਹੀ ਮਹਿਲਾ ਕਰਮਚਾਰਨ ਵੱਲੋਂ ਹੀ ਜਿਣਸੀ ਸ਼ੋਸ਼ਣ ਦੇ ਲਾਏ ਦੋਸ਼ਾਂ ਉਪਰੰਤ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਦੇ ਆਦੇਸ਼ਾਂ ਤਹਿਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਥਿਤ ਦੋਸ਼ੀ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਦੌਰਾਨ ਉਸ ਦਾ ਹੈੱਡ ਕੁਆਟਰ ਮਾਰਕਫੈਡ ਦਾ ਚੰਡੀਗੜ੍ਹ ਸਥਿਤ ਮੁੱਖ ਦਫਤਰ ਹੋਵੇਗਾ। 


ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਮੈਨੇਜਰ ਕੁਲਵਿੰਦਰ ਸਿੰਘ ਨੂੰ ਬੀਤੀ ਦੇਰ ਸ਼ਾਮ ਤੁਰੰਤ ਪ੍ਰਭਾਵ ਨਾਲ ਮੁਅੱਤਲ ਦੇ ਆਦੇਸ਼ ਕਰ ਦਿੱਤੇ ਗਏ।ਉਨ੍ਹਾਂ ਦੱਸਿਆ ਕਿ ਜਿਣਸੀ ਸ਼ੋਸ਼ਣ ਦੇ ਮਾਮਲਿਆਂ ਲਈ ਪਹਿਲਾ ਹੀ ਬਣੀ ਹੋਈ ਕਮੇਟੀ ਨੇ ਪੜਤਾਲ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਜਲਦੀ ਰਿਪੋਰਟ ਪੇਸ਼ ਕਰੇਗੀ ਜਿਸ ਤੋਂ ਬਾਅਦ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੱਗੇ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਦੋਸ਼ੀ ਪਾਏ ਜਾਣ ਵਾਲਿਆਂ ਖਿਲ਼ਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Markfed District Manager Suspended