ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਡੀਕਲ ਸਿੱਖਿਆ ਵਿਭਾਗ ਦੀ 4 ਸਾਲਾ ਰਣਨੀਤਿਕ ਯੋਜਨਾ ਤਿਆਰ: ਓਪੀ ਸੋਨੀ

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਚਾਰ ਸਾਲਾ ਰਣਨੀਤਕ ਯੋਜਨਾ ਦੇ ਖਰੜੇ ਬਾਰੇ ਵੀਰਵਾਰ ਨੂੰ ਮੈਡੀਕਲ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਦੇ ਕੈਂਪ ਆਫ਼ਿਸ ਵਿਖੇ ਹੋਈ ਮੀਟਿੰਗ ਵਿੱਚ ਵਿਚਾਰਚਰਚਾ ਕੀਤੀ ਗਈ।

 

ਸੋਨੀ ਨੇ ਦੱਸਿਆ ਕਿ ਨੇੜਲੇ ਭਵਿੱਖ ਵਿੱਚ ਲੋੜੀਂਦੇ ਪ੍ਰਾਜੈਕਟਾਂ ਅਤੇ ਬੁਨਿਆਦੀ ਢਾਂਚੇ, ਉਨ੍ਹਾਂ ਦੀ ਵਿਵਹਾਰਕਤਾ ਅਤੇ  ਸੰਚਾਲਨ ਅਤੇ ਰੱਖ ਰਖਾਵ ਦੀਆਂ ਜਰੂਰਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਣਨੀਤਕ ਯੋਜਨਾ ਦਾ ਧਿਆਨ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਅਤਿ ਆਧੁਨਿਕ ਮਸ਼ੀਨਰੀ / ਉਪਕਰਣਾਂ ਨਾਲ ਲੈਸ ਕਰਨ ਵੱਲ ਹੋਵੇਗਾ।

 

ਉਨ੍ਹਾਂ ਦੱਸਿਆ ਕਿ ਇਸ ਰਣਨੀਤਕ ਯੋਜਨਾ ਵਿੱਚ ਸਰਕਾਰੀ ਮੈਡੀਕਲ ਕਾਲਜ (ਜੀ.ਐਮ.ਸੀ.) ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਐਡਵਾਂਸਡ ਟਰਾਮਾ ਕੇਅਰ ਸੈਂਟਰਾਂ ਦਾ ਵਿਕਾਸ, ਫਰੀਦਕੋਟ ਵਿਖੇ ਜੱਚਾ ਅਤੇ ਬੱਚਾ ਸੰਭਾਲ ਇਕਾਈਆਂ ਸਥਾਪਤ ਕਰਨ, ਜੀ.ਐਮ.ਸੀ ਅੰਮ੍ਰਿਤਸਰ ਵਿਖੇ ਕੈਂਸਰ ਇੰਸਟੀਚਿਊਟ, ਰੇਡੀਓਥੈਰੇਪੀ ਅਤੇ ਨਿਊਕਲੀਅਰ ਮੈਡੀਸਨ ਬਲਾਕ ਦੀ ਸਥਾਪਨਾ, ਟੀ.ਬੀ. ਹਸਪਤਾਲ ਵਿਖੇ ਨਵੇਂ ਪਲਮਨਰੀ ਹੈਲਥ ਕੇਅਰ ਸੈਂਟਰ ਦੀ ਸਥਾਪਨਾ, ਜੀ.ਐਮ.ਸੀ. ਪਟਿਆਲਾ ਵਿਖੇ ਬਰਨ ਯੂਨਿਟ, ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਵਿਖੇ ਨਵੇਂ ਲਿਕਵਿਡ ਆਕਸੀਜਨ ਪਲਾਂਟ ਦੀ ਸਥਾਪਨਾ, ਸੀਨੀਅਰ ਰੈਜੀਡੈਂਟ ਡਾਕਟਰਾਂ/ਫੈਕਲਟੀ ਅਤੇ ਵਿਦਿਆਰਥੀਆਂ ਵਾਸਤੇ ਹੋਸਟਲਾਂ ਦੀ ਉਸਾਰੀ, ਬਲੱਡ ਬੈਂਕਾਂ ਅਤੇ ਆਪਰੇਸ਼ਨ ਥੀਏਟਰਾਂ ਨੂੰ ਅਪਗ੍ਰੇਡ ਕਰਨ ਅਤੇ ਸਰਕਾਰੀ ਮੈਡੀਕਲ ਹਸਪਤਾਲਾਂ ਨੂੰ ਅਤਿ ਆਧੁਨਿਕ ਉਪਕਰਣਾਂ ਨਾਲ ਲੈਸ ਕਰਨਾ ਸ਼ਾਮਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡੈਂਟਲ ਅਤੇ ਆਯੂਰਵੈਦਿਕ ਕਾਲਜਾਂ ਦੀ ਲੋੜਾਂ ਨੂੰ ਵੀ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ।

 

ਉਨ੍ਹਾਂ ਕਿਹਾ ਕਿ ਇਸ ਲਈ ਸਾਲਾਨਾ ਟੀਚੇ ਅਤੇ ਬਜਟ ਤਿਆਰ ਕੀਤੇ ਗਏ ਹਨ ਤਾਂ ਜੋ ਪ੍ਰੋਜੈਕਟਾਂ ਨੂੰ ਕਿਸੇ ਵਿੱਤੀ ਅੜਿੱਕੇ ਦਾ ਸਾਹਮਣਾ ਨਾ ਕਰਨਾ ਪਵੇ।  ਰਣਨੀਤਕ ਯੋਜਨਾ ਦੇ ਖਰੜੇ ਨੂੰ ਅੰਤਿਮ ਰੂਪ ਦਿੱਤੇ ਜਾਣ ਦੇ ਨਾਲ ਹੀ ਇਹ ਖਰੜਾ ਯੋਜਨਾਬੰਦੀ ਵਿਭਾਗ ਅਤੇ ਇਸ ਤੋਂ ਬਾਅਦ ਵਿੱਤ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤਾ ਜਾਵੇਗਾ ਤਾਂ ਜੋ ਆਗਾਮੀ ਵਿੱਤੀ ਸਾਲ ਵਿੱਚ ਇਸ ਸਬੰਧੀ ਲੋੜੀਂਦਾ ਬਜਟ ਉਪਬੰਧ ਕੀਤਾ ਜਾ ਸਕੇ।

 

ਮੰਤਰੀ ਨੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਅਦਾਰਿਆਂ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ ਅਤੇ ਉਨ੍ਹਾਂ ਨੂੰ ਚੱਲ ਰਹੇ ਪ੍ਰਾਜੈਕਟਾਂ ਲਈ ਅਲਾਟ ਕੀਤੇ ਫੰਡਾਂ ਦੀ ਵਰਤੋਂ ਅਤੇ ਵਰਤੋਂ ਸਰਟੀਫਿਕੇਟ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਤਾਂ ਜੋ ਅੱਗੇ ਫੰਡ ਜਾਰੀ ਕਰਨ ਵਿੱਚ ਕੋਈ ਦਿੱਕਤ ਨਾ ਆਵੇ।

 

ਉਨ੍ਹਾਂ ਕਿਹਾ ਕਿ ਕਿਸੇ ਸੰਸਥਾ ਦੁਆਰਾ ਫੰਡਾਂ ਦੀ ਵਰਤੋਂ ਨਾ ਕਰਨਾ ਸੰਸਥਾ ਦੇ ਮੁਖੀ ਵੱਲੋਂ ਮਾੜੇ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਕਾਲਜ ਅਤੇ ਹਸਪਤਾਲ ਜਨਤਾ ਦੀ ਭਲਾਈ ਲਈ ਹਨ। ਦੂਰਦਰਸ਼ਤਾ ਵਿੱਚ ਕਮੀ ਜਾਂ ਮੁਖੀਆਂ ਦੀ ਢਿੱਲ ਕਾਰਨ ਵਿਕਾਸ ਪ੍ਰਾਜੈਕਟਾਂ ਵਿੱਚ ਅੜਿੱਕਾ ਲੱਗਣ 'ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Medical Education Department prepares 4-year strategic plan: OP Soni