ਅਗਲੀ ਕਹਾਣੀ

ਪੰਜਾਬ ਕਾਂਗਰਸ ਦੇ 13 ਉਮੀਦਵਾਰਾਂ ਬਾਰੇ ਫ਼ੈਸਲੇ ਲਈ ਕੈਪਟਨ ਤੇ ਜਾਖੜ ਦਿੱਲੀ ਪੁੱਜੇ

ਪੰਜਾਬ ਕਾਂਗਰਸ ਦੇ 13 ਲੋਕ ਸਭਾ ਉਮੀਦਵਾਰਾਂ ਬਾਰੇ ਫ਼ੈਸਲੇ ਲਈ ਦਿੱਲੀ ’ਚ ਮੀਟਿੰਗ

ਅੱਜ ਚੋਣ ਕਮਿਸ਼ਨ ਵੱਲੋਂ ਦੇਸ਼ ਵਿੱਚ ਆਮ ਸੰਸਦੀ ਚੋਣਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾਵਾਂ ਦੀਆਂ ਖ਼ਬਰਾਂ ਦੌਰਾਨ ਸਿਆਸੀ ਪਾਰਟੀਆਂ ਦੀ ਹਲਚਲ ਅਚਾਨਕ ਤੇਜ਼ ਹੋ ਗਈ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਬਾਰੇ ਕੋਈ ਅੰਤਿਮ ਫ਼ੈਸਲਾ ਲੈਣ ਲਈ ਕਾਂਗਰਸ ਨੇ ਦਿੱਲੀ ਵਿੱਚ ਮੀਟਿੰਗ ਸੱਦ ਲਈ ਹੈ।

 

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਪੁੱਜ ਗਏ ਹਨ। ਦੁਪਹਿਰ ਦੋ ਕੁ ਵਜੇ ਉਸ ਮੀਟਿੰਗ ਵਿੱਚ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹਿਣਗੇ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਕੇਂਦਰੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਵੀ ਇਸ ਮੌਕੇ ਹਾਜ਼ਰ ਹੋਣਗੇ।

 

 

ਐਤਕੀਂ ਪੰਜਾਬ ਚੋਣਾਂ ਦਾ ਮਾਹੌਲ ਕਾਫ਼ੀ ਦਿਲਚਸਪ ਬਣਿਆ ਹੋਇਆ ਹੈ ਕਿਉਂਕਿ ਬਹੁਤ ਸਾਰੀਆਂ ਨਵੀਆਂ ਪਾਰਟੀਆਂ ਤੇ ਉਨ੍ਹਾਂ ਦੇ ਉਮੀਦਵਾਰ ਐਤਕੀਂ ਚੋਣ ਮੈਦਾਨ ਵਿੱਚ ਰਹਿਣਗੇ। ਸ੍ਰੀ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠਲੀ ਪੰਜਾਬੀ ਏਕਤਾ ਪਾਰਟੀ, ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠਲਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਸਭ ਆਪੋ–ਆਪਣੀ ਥਾਂ ਅਹਿਮ ਭੂਮਿਕਾ ਨਿਭਾਉਣਗੇ। ਕਈ ਨਵੇਂ ਗੱਠਜੋੜ ਬਣਨਗੇ ਤੇ ਕਈ ਟੁੱਟਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Meeting in Delhi to decide Pb Congress candidates for 13 LS seats