ਅਗਲੀ ਕਹਾਣੀ

ਕਿਸਾਨਾਂ ਨੇ ਫੂਕੀ ਸਰਕਾਰਾਂ ਦੀ ਅਰਥੀ, ਕੱਲ੍ਹ ਨੂੰ ਕਰਨਗੇ ਬੈਕਾਂ ਦਾ ਘਿਰਾਓ

ਪਟਿਆਲਾ ਵਿਖੇ ਸਰਕਾਰਾਂ ਦੀ ਅਰਥੀ ਫੂਕਦੇ ਹੋਏ ਕਿਸਾਨ ਯੂਨੀਅਨ ਦੇ ਮੈਂਬਰ।

ਪੰਜਾਬ ਦੇ ਕਿਸਾਨਾਂ ਵੱਲੋਂ ਆਪਣੇ ਕਰਜ਼ਾ ਮੁਆਫੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਦਿੱਤੇ ਜਾ ਰਹੇ ਪੰਜ ਰੋਜਾ ਧਰਨਿਆਂ ਦੇ ਤਹਿਤ ਅੱਜ ਚੌਥੇਂ ਦਿਨ ਯੂਨੀਅਨ ਵੱਲੋਂ ਵੱਖ ਵੱਖ ਥਾਂਵਾਂ `ਤੇ ਬੈਂਕਾਂ ਅੱਗੇ ਧਰਨੇ ਦਿੱਤੇ ਗਏ। ਇਸੇ ਕੜੀ ਦੇ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ `ਚ ਕਿਸਾਨਾਂ ਨੇ ਸ਼ਹਿਰ `ਚ ਮਾਰਚ ਕੱਢਕੇ ਦੇ ਸ਼ੇਰਾਂ ਵਾਲੇ ਗੇਟ `ਤੇ ਕਿਸਾਨ ਯੂਨੀਅਨ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੁਕੀ ਗਈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਇਸ ਮੌਕੇ ਕਿਸਾਨ ਆਗੂਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕਰਕੇ ਕਿਸਾਨਾਂ ਨੂੰ ਗੁਮਰਾਹ ਕੀਤਾ ਹੈ। ਆਗੂਆਂ ਨੇ ਕਿਹਾ ਕਿ 5 ਜਨਵਰੀ ਨੂੰ ਬੈਂਕ ਦਾ ਘਿਰਾਓ ਕੀਤਾ ਜਾਵੇਗਾ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

ਆਗੂਆਂ ਨੇ ਕਿਹਾ ਕਿ ਗੇਟ ਉਦੋਂ ਤੱਕ ਘਿਰਾਓ ਰਹੇਗਾ ਜਦੋਂ ਤੱਕ ਸੂਬੇ ਵੱਲੋਂ ਕੋਈ ਸੁਨੇਹਾ ਨਹੀਂ ਆਉਂਦਾ। ਇਸ ਮੌਕੇ ਬਲਾਕ ਪਾਤੜਾਂ ਦੇ ਪ੍ਰਧਾਨ ਅਮਰੀਕ ਸਿੰਘ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:members of bku holding protest against punjab govt