ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ `ਚ ਗਰਜੇ ਬਿਜਲੀ ਕਾਮੇ, ਸੜਕ ਕੀਤੀ ਜਾਮ

ਪਟਿਆਲਾ `ਚ ਗਰਜੇ ਬਿਜਲੀ ਕਾਮੇ, ਸੜਕ ਕੀਤੀ ਜਾਮ

ਪੰਜਾਬ `ਚ ਪਿਛਲੇ ਸਮੇਂ ਤੋਂ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਸਰਕਾਰ ਵਿਰੁੱਧ ਸੰਘਰਸ਼ਾਂ ਦੇ ਰਾਹ ਪਏ ਹੋਏ ਹਨ, ਪ੍ਰੰਤੂ ਕੈਪਟਨ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਲਈ ਗੰਭੀਰ ਦਿਖਾਈ ਨਹੀਂ ਦੇ ਰਹੀ। ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਬਿਜਲੀ ਕਾਮਿਆਂ ਨੇ ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਬੈਨਰ ਹੇਠ ਮੁੱਖ ਦਫ਼ਤਰ ਅੱਗੇ ਕਾਲੇ ਚੋਲੇ ਪਾ ਕੇ ਧਰਨਾ ਦਿੱਤਾ ਅਤੇ ਫੁਹਾਰਾ ਚੌਕ ਦੇ ਨੇੜੇ ਸੜਕ ਜਾਮ ਕਰ ਦਿੱਤੀ। ਜਦੋਂ ਮੁਲਾਜਮ ਅੱਗੇ ਵੱਧ ਰਹੇ ਸਨ ਤਾਂ ਵੱਡੀ ਗਿਣਤੀ `ਚ ਤੈਨਾਤ ਪੁਲਿਸ ਨੇ ਮੁਲਾਜ਼ਮਾਂ ਨੂੰ ਰੋਕਿਆ ਤਾਂ ਮੁਲਾਜ਼ਮਾਂ ਨੇ ਉਥੇ ਹੀ ਧਰਨਾ ਲਗਾ ਦਿੱਤਾ ਤੇ ਸੜਕ ਜਾਮ ਕਰ ਦਿੱਤੀ।

 

ਫੋਰਮ ਦੇ ਸੂਬਾਈ ਆਗੂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਹਰਭਜਨ ਸਿੰਘ, ਮਹਿੰਦਰ ਨਾਥ ਆਦਿ ਆਗੂ ਨੇ ਬੋਲਦਿਆਂ ਬਿਜਲੀ ਨਿਗਮ ਮੈਨੇਜਮੈਟ `ਤੇ ਦੋਸ ਲਗਾਇਆ ਕਿ ਮੈਨਜਮੈਂਟ ਫੋਰਮ ਨਾਲ ਕੀਤੇ ਸਮਝੌਤਿਆਂ ਤੋਂ ਭੱਜ ਰਹੀ ਹੈ।

 

ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਨੀਆਂ ਗਈਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਬਿਜਲੀ ਕਾਮੇ 10 ਤੋਂ 25 ਜਨਵਰੀ ਤੱਕ ਵਰਕ ਟੂ ਰੂਲ ਅਨੁਸਾਰ ਕੰਮ ਕਰਨੇ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਬਿਜਲੀ ਕਾਮਿਆਂ ਵੱਲੋਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਰਕਾਰੀ ਦੌਰਿਆਂ ਸਮੇਂ ਕਾਲੇ ਝੰਡੇ ਦਿਖਾਏ ਜਾਣਗੇ। ਧਰਨੇ `ਚ ਫੋਰਮ ਵੱਲੋਂ ਕੇਂਦਰ ਸਰਕਾਰ ਦੀਆਂ ਨਵਉਦਾਰਵਾਦੀ ਆਰਥਿਕ ਨੀਤੀਆਂ ਵਿਰੁੱਧ ਕੌਮੀ ਫੈਡਰੇਸ਼ਨਾਂ ਵੱਲੋਂ 8 ਅਤੇ 9 ਜਨਵਰੀ ਦੀ ਕੀਤੀ ਜਾ ਰਹੀ ਦੇਸ਼ ਵਿਆਪੀ ਦੋ ਰੋਜ਼ਾ ਹੜਤਾਲ ਨੂੰ ਵੀ ਸਫਲ ਕਰਨ ਦਾ ਸੱਦਾ ਦਿੱਤਾ।

 

ਇਸ ਮੌਕੇ ਹਰਜਿੰਦਰ ਸਿੰਘ ਦੁਧਾਲਾ, ਅਮਰੀਕ ਸਿੰਘ ਨੂਰਪੁਰ, ਕਰਮਚੰਦ ਆਦਿ ਆਗੂ ਵੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Members of PSEB Joint form AITUC holding protest against punjab govt