ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ ’ਤੇ ਯਾਦਗਾਰ ਉਸਾਰੀ ਦਾ ਕੰਮ ਸ਼ੁਰੂ

ਪੰਜਾਬ ਸਰਕਾਰ ਵੱਲੋਂ ਸੁਨਾਮ-ਬਠਿੰਡਾ ਹਾਈਵੇ 'ਤੇ ਕਰੀਬ 4 ਏਕੜ ਰਕਬੇ ਵਿੱਚ ਬਣਾਈ ਜਾਣ ਵਾਲੀ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਰਸਮੀ ਤੌਰ 'ਤੇ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਇੱਕ ਵਰ੍ਹੇ ਦੇ ਅੰਦਰ-ਅੰਦਰ ਮੁਕੰਮਲ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਚੰਨੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

 

ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਅੱਜ ਕਰਵਾਏ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਕਰੀਬ 2.64 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾਣ ਵਾਲੀ ਸ਼ਹੀਦੀ ਯਾਦਗਾਰ ਦੀ ਰੂਪ ਰੇਖਾ ਤੇ ਡਿਜ਼ਾਇਨ ਚੀਫ਼ ਆਰਕੀਟੈਕਟ ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਵਿੱਚ ਸ਼ਹੀਦ ਊਧਮ ਸਿੰਘ ਜੀ ਦੀ ਪ੍ਰਤਿਮਾ, ਓਪਨ ਏਅਰ ਥੀਏਟਰ, ਲੈਂਡਸਕੇਪਿੰਗ, ਚਾਰਦੀਵਾਰੀ ਸਮੇਤ ਹੋਰ ਆਧੁਨਿਕ ਸੁਵਿਧਾਵਾਂ ਉਪਲਬਧ ਹੋਣਗੀਆਂ।

 

 

ਕੈਬਨਿਟ ਮੰਤਰੀ ਸ੍ਰੀ ਚੰਨੀ ਨੇ ਸ਼ਹੀਦ ਊਧਮ ਸਿੰਘ ਜੀ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਕ੍ਰਾਂਤੀਕਾਰੀ ਤੇ ਅਗਾਂਹਵਧੂ ਸੋਚ ਦੇ ਮਾਲਕ ਸਨ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਅੰਗਰੇਜ਼ ਹਕੂਮਤ ਨਾਲ ਲੋਹਾ ਲੈਂਦਿਆ ਸ਼ਹਾਦਤ ਦਿੱਤੀ।

 

 

 

ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਰਾਜਸੀ ਲਾਹਾ ਲੈਣ ਲਈ ਕੈਬਨਿਟ ਮੰਤਰੀ ਨੇ ਹਮਲਾ ਬੋਲਦਿਆਂ ਕਿਹਾ ਕਿ ਅਨੇਕਾਂ ਕੰਮਾਂ ਦੇ ਨੀਂਹ ਪੱਥਰ ਰੱਖ ਕੇ ਸੂਬੇ ਦੀ ਆਰਥਿਕ ਸਥਿਤੀ ਨੂੰ ਖਰਾਬ ਕੀਤਾ ਅਤੇ ਕਿਸੇ ਵੀ ਕਾਰਜ਼ ਨੂੰ ਨੇਪਰੇ ਨਹੀ ਚੜਾਇਆ।

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਨੂੰ ਆਰਥਿਕ ਸੰਕਟ ਵਿੱਚੋਂ ਕੱਢ ਕੇ ਸੁਮੱਚੇ ਵਿਕਾਸ ਕਾਰਜਾਂ ਨੂੰ ਲੀਹ 'ਤੇ ਲਿਆਂਦਾ ਹੈ ਅਤੇ ਆਰਥਿਕ ਪੱਖੋਂ ਰਾਜ ਦੇ ਵਿਕਾਸ ਕਾਰਜ਼ਾਂ ਅੰਦਰ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ੍ਰੀ ਚੰਨੀ ਨੇ ਲਾਈਨਜ਼ ਕਲੱਬ ਵੱਲੋਂ ਆਯੋਜਿਤ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਅਤੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Memorial construction work begins on Martyrs udham Singhs 80th martyrdom day