ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਝੋਨਾ ਮਿੱਲ ਮਾਲਕਾਂ ਦੇ ਰੋਸ ਮੁਜ਼ਾਹਰੇ ਮਗਰੋਂ ਮੰਤਰੀ ਭਾਰਤ ਭੂਸ਼ਨ ਨੇ ਰਖਿਆ ਪੱਖ

ਝੋਨਾ ਮਿੱਲ ਮਾਲਕਾਂ ਵਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਨੂੰ ਸਿਆਸਤ ਤੋਂ ਪ੍ਰੇਰਿਤ ਪਾਖੰਡ ਦੱਸਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕੁਝ ਲੋਕ ਆਪਣੇ ਨਿੱਜੀ ਮੁਫਾਦਾਂ ਨੂੰ ਸਿੱਧ ਕਰਨ ਲਈ ਸ੍ਰੋਮਣੀ ਅਕਾਲੀ ਦਲ ਦੇ ਹੱਥਾਂ ਦੀਆਂ ਕਠਪੁਤਲੀਆਂ ਵਜੋਂ ਕੰਮ ਕਰ ਰਹੇ ਹਨ ਅਤੇ ਸੂਬੇ ਵਿਚ ਸੁਚਾਰੂ ਢੰਗ ਨਾਲ ਚੱਲ ਰਹੀ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿੱਚ ਵਿਘਨ ਪਾਉਣ ਦਾ ਯਤਨ ਕਰ ਰਹੇ ਹਨ

 

ਉਨਾਂ ਕਿਹਾ ਕਿ ਇਹ ਉਨਾਂ ਲੋਕਾਂ ਦੀ ਬੁਖਲਾਹਟ ਨੂੰ ਦਰਸਾਉਂਦਾ ਹੈ ਜਿਨਾਂ ਨੂੰ ਸਾਲ 2017 ਸੱਤਾ ਸੰਭਾਲਣ ਵਾਲੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਸੂਬੇ ਵਿੱਚ ਨਿਰਵਿਘਨ ਤੇ ਸੁਚਾਰੂ ਰੂਪ ਕੀਤੀ ਜਾ ਰਹੀ ਝੋਨੇ ਦੀ ਮਿਸਾਲੀ ਖ਼ਰੀਦ ਹਜ਼ਮ ਨਹੀਂ ਰਹੀ ਅਤੇ ਉਹ ਲੋਕ ਝੋਨੇ ਦੀ ਖ਼ਰੀਦ ਪ੍ਰਕਿਰਿਆ ਸ਼ਾਮਲ ਵੱਖ ਵੱਖ ਭਾਈਵਾਲਾਂ ਨੂੰ ਭੜਕਾ ਕੇ ਖਰੀਦ ਪ੍ਰਕਿਰਿਆ ਵਿੱਚ ਅੜਿੱਕਾ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ

 

ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਸਰਕਾਰ ਸਾਰੇ ਸਹੀ ਮਿੱਲ ਮਾਲਕਾਂ ਦੇ ਪੱਖ ਵਿੱਚ ਹੈ। ਉਨਾਂ ਕਿਹਾ ਕਿ 10 ਅਕਤੂਬਰ ਜਾਂ ਇਸ ਤੋਂ ਪਹਿਲਾਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਅਲਾਟਮੈਂਟ ਲਈ ਅਪਲਾਈ ਕਰਨ ਵਾਲੇ ਸਾਰੇ ਮਿੱਲ ਮਾਲਕਾਂ ਨੂੰ ਪਹਿਲ ਦੇ ਆਧਾਰਤੇ ਅਲਾਟਮੈਂਟ ਕੀਤੀ ਜਾਵੇਗੀ ਅਤੇ ਇਨਾਂ ਸਾਰੇ ਮਿੱਲਰਾਂ ਨੂੰ ਅਲਾਟਮੈਂਟ ਵਿੱਚ ਵਾਧਾ ਦਿੱਤਾ ਜਾਵੇਗਾ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Minister bharat Bhushan ashu place stand after protest of paddy mill owners