ਅਗਲੀ ਕਹਾਣੀ

ਪੰਜਾਬ ਸਰਕਾਰ ਦੇ ਮੰਤਰੀ ਨੇ ਇੰਸਪੈਕਟਰਾਂ ਤੋਂ ਜਾਣੀ ਜ਼ਮੀਨੀ ਹਕੀਕਤ

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਭਾਗ ਨਵ ਨਿਯੁਕਤ ਕੋਆਪਰੇਟਿਵ ਇੰਸਪੈਕਟਰਾਂ ਤੋਂ ਫੀਲਡ ਕੀਤੀ ਟ੍ਰੇਨਿੰਗ ਦੌਰਾਨ ਹਾਸਲ ਹੋਈਆਂ ਜ਼ਮੀਨੀ ਹਕੀਕਤਾਂ ਦੀ ਫੀਡਬੈਕ ਹਾਸਲ ਕੀਤੀ ਉਨ੍ਹਾਂ ਇੰਸਪੈਕਟਰਾਂ ਕੋਲੋਂ ਘਾਟੇ ਵਾਲੀਆਂ ਸਹਿਕਾਰੀਆਂ ਸੁਸਾਇਟੀਆਂ ਦੀ ਸਥਿਤੀ, ਸੁਸਾਇਟੀਆਂ ਦੀ ਕੰਮ-ਕਾਜ ਵਿੱਚ ਪਾਈਆਂ ਜਾਂਦੀਆਂ ਖਾਮੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਇਨ੍ਹਾਂ ਨੂੰ ਦੂਰ ਕਰਨ ਦੇ ਸੁਝਾਅ ਪੁੱਛੇ ਗਏ ਜਿਸ 'ਤੇ ਸਾਰੇ ਇੰਸਪੈਕਟਰਾਂ ਨੇ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ

 

ਰੰਧਾਵਾ ਅੱਜ 'ਦੀ ਪੰਜਾਬ ਇੰਸਟੀਚਿਊਟ ਆਫ ਕੋਆਪਰੇਟਿਵ ਟ੍ਰੇਨਿੰਗ' ਵੱਲੋਂ ਇੱਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਦੇ ਆਡੀਟੋਰੀਅਮ ਵਿਖੇ ਕਰਵਾਈ ਨਵ ਨਿਯੁਕਤ ਇੰਸਪੈਕਟਰਾਂ ਨਾਲ ਕਰਵਾਈ 'ਅਨੁਭਵ ਸਾਂਝ ਗੋਸਟੀ' ਦੌਰਾਨ ਸੰਬੋਧਨ ਕਰ ਰਹੇ ਸਨ

 

 

ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧੇ ਤੌਰ ਉਤੇ ਪਿੰਡਾਂ ਤੇ ਕਿਸਾਨੀ ਨਾਲ ਜੁੜਿਆ ਹੈ ਜੋ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਸੰਕਟ ਚੋਂ ਕੱਢਣ ਲਈ ਨਵੇਂ ਨਿਯੁਕਤ ਇੰਸਪੈਕਟਰਾਂ ਨੂੰ ਆਪਣੀ ਪ੍ਰਤਿਭਾ, ਲਿਆਕਤ ਤੇ ਜੋਸ਼ ਨੂੰ ਵਰਤੋਂ ਲਿਆਉਣਾ ਚਾਹੀਦਾ ਹੈ ਤਾਂ ਜੋ ਕਿਸਾਨੀ ਖੁਸ਼ਹਾਲ ਹੋ ਸਕੇ'ਦੀ ਪੰਜਾਬ ਇੰਸਟੀਚਿਊਟ ਆਫ ਕੋਆਪਰੇਟਿਵ ਟ੍ਰੇਨਿੰਗ' ਦੇ ਐਮ.ਡੀ. ਸ੍ਰੀ ਮਨਜੀਤ ਸਿੰਘ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਵੱਲੋਂ 150 ਨਵੇਂ ਇੰਸਪੈਕਟਰ ਭਰਤੀ ਕੀਤੇ ਗਏ ਹਨ ਜਿਨ੍ਹਾਂ 1 ਅਪਰੈਲ ਤੋਂ 30 ਜੂਨ ਤੱਕ ਟ੍ਰੇਨਿੰਗ ਦਿੱਤੀ ਗਈ ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਟ੍ਰੇਨਿੰਗ ਵਿੱਚ ਪ੍ਰੈਕਟੀਕਲ ਸਿੱਖਿਆ ਵੀ ਦਿੱਤੀ ਗਈਇਕ ਮਹੀਨਾ ਉਹ ਫੀਲਡ ਟ੍ਰੇਨਿੰਗ ਲੈਣਗੇ ਜਿਸ ਤੋਂ ਬਾਅਦ ਉਨ੍ਹਾਂ ਦੀ ਤਾਇਨਾਤੀ ਹੋਵੇਗੀ

 

ਰੰਧਾਵਾ ਨੇ ਵਿਭਾਗ ਵਿੱਚ ਨਵ ਨਿਯੁਕਤ ਕੋਆਪਰੇਟਿਵ ਇੰਸਪੈਕਟਰਾਂ ਨੂੰ ਸਹਿਕਾਰੀ ਸੁਸਾਇਟੀਆਂ ਨੂੰ ਮਜਬੂਤ ਕਰਨ ਦਾ ਸੱਦਾ ਦਿੰਦਿਆ ਸਹਿਕਾਰਤਾ ਲਹਿਰ ਖੜ੍ਹੀ ਕਰਨ ਲਈ ਪ੍ਰੇਰਿਆ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Minister of Punjab Government known the ground reality from inspectors