ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਮੰਤਰੀ ਨੇ ਸਰਹੱਦੀ ਪਿੰਡਾਂ ਦਾ ਦੌਰਾ ਕਰ ਲੋਕਾਂ ਨੂੰ ਦਿੱਤਾ ਖਾਸ ਸੰਦੇਸ਼

ਪੰਜਾਬ ਦੇ ਇੱਕ ਮੰਤਰੀ ਨੇ ਅੱਜ ਮੰਗਲਵਾਰ ਨੂੰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡਾਂ ਚੰਦੂ ਵਡਾਲਾ, ਰੋਸਾ ਤੇ ਦੋਸਤਪੁਰ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਨੂੰ ਇੱਕ ਖਾਸ ਸੰਦੇਸ਼ ਦਿੱਤਾ ਹੈ।

 

ਹਿੰਦੁਤਸਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਪੁਲਵਾਮਾ ਅੱਤਵਾਦੀ ਹਮਲੇ ਦਾ ਕਰਾਰਾ ਜਵਾਬ ਦੇਣ ਲਈ ਭਾਰਤੀ ਹਵਾਈ ਫ਼ੌਜ ਨੇ ਮੰਗਲਵਾਰ ਦੇ ਤੜਕੇ ਪਾਕਿਤਸਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਖੇ ਚੱਲ ਰਹੇ ਅੱਤਵਾਦੀਆਂ ਦੇ ਟ੍ਰੇਨਿੰਗ ਕੈਂਪਾਂ ਨੂੰ ਆਪਣੇ 12 ਮਿਰਾਜ ਹਵਾਈ ਲੜਾਕੂ ਜਹਾਜ਼ਾਂ ਨਾਲ ਮੁੰਹ ਤੋੜਵਾ ਜਵਾਬ ਦਿੰਦਿਆਂ ਤਬਾਹ ਕਰ ਦਿੱਤਾ ਜਿਸ ਤੋਂ ਬਾਅਦ ਪੰਜਾਬ ਕੇ ਕਈ ਸਰਹੱਦੀ ਇਲਾਕਿਆਂ ਚ ਪਾਕਿਸਤਾਨ ਨਾਲ ਜੰਗ ਛਿੜ ਜਾਣ ਦੇ ਡਰ ਕਾਰਨ ਸਹਿਮ ਦਾ ਮਾਹੌਲ ਹੋਣ ਦੀ ਗੱਲ ਕਹੀ ਜਾ ਰਹੀ ਸੀ।

 

ਪੰਜਾਬ ਸਰਕਾਰ ਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਲੋਕਾਂ ਨੂੰ ਇਸੇ ਸਹਿਮ ਤੋਂ ਮੁਕਤ ਰਹਿਣ ਦਾ ਸੱਦਾ ਦਿੱਤਾ। ਰੰਧਾਵਾ ਨੇ ਸਰਹੱਦੀ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੀ ਹਰ ਪੱਖੋਂ ਰੱਖਿਆ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਿਨਾਂ ਕਿਸੇ ਡਰ ਦੇ ਰਹਿਣ।

 

ਮੌਜੂਦਾ ਹਾਲਾਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ। ਰੰਧਾਵਾ ਨੇ ਕਿਹਾ ਕਿ ਅੱਜ ਉਨ੍ਹਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਸਰਹੱਦੀ ਪਿੰਡਾਂ ਦੇ ਲੋਕ ਵਿਕਾਸ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੇਗੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Minister of Punjab visited the border villages and gave special message to the people