ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਇਤਿਹਾਸਕ ਕਸਬੇ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਧੁਰਾ ਬਣਾਇਆ ਜਾਵੇਗਾ


‘ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਧਾਰਮਿਕ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਹਰ ਯਤਨ ਕਰੇਗੀ ਤਾਂ ਜੋ ਇਨ੍ਹਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ। 

 

ਇਹ ਪ੍ਰਗਟਾਵਾ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਮਾਰੋਹਾਂ ਸਬੰਧੀ ਵੱਖ-ਵੱਖ ਵਿਭਾਗਾਂ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਜ਼ਾਇਜਾ ਲੈਂਦੇ ਹੋਏ ਕੀਤਾ।

 

ਮੰਤਰੀ ਨੇ ਕਿਹਾ ਕਿ ਸਹਿਕਾਰਤਾ, ਸਥਾਨਕ ਸਰਕਾਰ, ਦਿਹਾਤੀ ਵਿਕਾਸ, ਸਿਹਤ ਤੇ ਪਰਿਵਾਰ ਭਲਾਈ ਤੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਵਰਗੇ  ਸਾਰੇ ਵਿਭਾਗਾਂ ਵਿਚ ਸਹਿਯੋਗ ਹੋਣਾ ਜ਼ਰੂਰੀ ਹੈ ਤਾਂ ਜੋ ਇਨ੍ਹਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ। 

 

ਉਨ੍ਹਾਂ ਕਿਹਾ ਕਿ ਇਹ ਸਮਾਰੋਹ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਲਈ ਬਹੁਤ ਜ਼ਿਆਦਾ ਧਾਰਮਿਕ ਅਤੇ ਭਾਵਨਾਤਮਕ ਮਹੱਤਤਾ ਰੱਖਦੇ ਹਨ। ਇਸ ਕਰਕੇ ਸਾਰੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਜ਼ਰੂਰੀ ਹੈ ਅਤੇ ਇਸ ਸਬੰਧ ਵਿੱਚ ਕੋਈ ਵੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। 

 

ਸ੍ਰੀ ਰੰਧਾਵਾ ਨੇ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਦੇ ਸੁੰਦਰੀਕਰਨ ਨਾਲ ਸਬੰਧਤ ਵੱਖ-ਵੱਖ ਪੱਖਾਂ ਦਾ ਵੀ ਜ਼ਾਇਜ਼ਾ ਲਿਆ। 

 

ਉਨ੍ਹਾਂ ਨੇ ਵੱਡੀ ਪੱਧਰ ਉਤੇ ਸੰਗਤਾਂ ਦੇ ਆਉਣ ਦੇ ਮੱਦੇਨਜ਼ਰ ਪਹੁੰਚ ਸੜਕਾਂ ਨੂੰ ਚੌੜਾ ਕਰਨ, ਮਜ਼ਬੂਤ ਬਣਾਉਣ ਅਤੇ ਮੁਰੰਮਤ ਕਰਨ ਤੋਂ ਇਲਾਵਾ ਟਾਇਮਰ ਦੇ ਨਾਲ ਐਲ.ਈ.ਡੀ. ਲਾਈਟਾਂ ਸਥਾਪਤ ਕਰਨ, ਭੂਮੀਗਤ ਤਾਰਾਂ ਪਾਉਣ, ਓ.ਓ.ਏ.ਟੀ. ਕਲੀਨਕਾਂ ਦੇ ਨਿਰਮਾਣ, ਪਖਾਨਾ ਬਲਾਕਾਂ, ਹਸਪਤਾਲ ਦੀਆਂ ਇਮਾਰਤਾਂ ਨੂੰ ਨਵਿਆਉਣ, ਟੈਂਟ ਨਾਲ ਬਣੇ ਸ਼ਹਿਰ ਦੀ ਸਥਾਪਤੀ ਅਤੇ ਸਟੋਰਮ ਸੀਵਰ ਸਿਮਟਮ ਦਾ ਵੀ ਜਾਇਜ਼ਾ ਲਿਆ। 

   


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Minister Sukhjinder Singh Randhawa bats for coordination of all departments to make celebrations memorable