ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਧਾਇਕ ਰਮਿੰਦਰ ਆਵਲਾ ਤੇ ਸ਼ਵੇਤ ਮਲਿਕ ਨੇ ਕੋਰੋਨਾ ਵਿਰੁੱਧ ਜੰਗ 'ਚ ਕੀਤੀ ਵਿੱਤੀ ਮਦਦ 

ਪੰਜਾਬ 'ਚ ਕੋਰੋਨਾ ਵਾਇਰਸ ਨੂੰ ਰੋਕਣ ਦੇ ਉਦੇਸ਼ਾਂ ਨਾਲ ਜ਼ਿਲ੍ਹਾ ਫਾਜਲਿਕਾ ਦੇ ਜਲਾਲਾਬਾਦ (ਪੱਛਮੀ) ਵਿਧਾਨ ਸਭਾ ਹਲਕੇ ਦੇ ਮੈਂਬਰ ਰਮਿੰਦਰ ਸਿੰਘ ਆਵਲਾ ਅਤੇ ਰਾਜ ਸਭਾ ਮੈਂਬਰ ਤੇ ਸਾਬਕਾ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਵਿੱਤੀ ਮਦਦ ਦਾ ਐਲਾਨ ਕੀਤਾ ਹੈ।

 


 

ਰਮਿੰਦਰ ਸਿੰਘ ਆਵਲਾ ਨੇ ਆਪਣੀ ਦੋ ਸਾਲਾਂ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ 'ਚ ਦੇਣ ਲਈ ਪੰਜਾਬ ਵਿਧਾਨ ਸਭਾ ਨੂੰ ਪੱਤਰ ਲਿਖਿਆ ਹੈ। ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਰਮਿੰਦਰ ਆਵਲਾ ਨੇ ਪੰਜਾਬ ਵਿਧਾਨ ਸਭਾ ਸਕੱਤਰ ਨੂੰ ਆਪਣੀ ਦੋ ਸਾਲਾਂ ਦੀ ਤਨਖਾਹ ਦੇਣ ਲਈ ਪੱਤਰ ਲਿਖਿਆ ਸੀ ਤਾਂ ਜੋ ਸੂਬਾ ਸਰਕਾਰ ਨੂੰ ਕੋਵਿਡ -19 ਮਹਾਂਮਾਰੀ ਨਾਲ ਲੜਨ ਵਿੱਚ ਸਹਾਇਤਾ ਕੀਤੀ ਜਾ ਸਕੇ।

 


 

ਬੁਲਾਰੇ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸੂਬੇ ਦੇ ਲੋਕਾਂ ਪ੍ਰਤੀ ਆਪਣੀ ਇਕਜੁੱਟਤਾ ਅਤੇ ਸੁਹਿਰਦਤਾ ਪ੍ਰਗਟਾਉਣ ਲਈ ਵਿਧਾਇਕ ਦਾ ਇਹ ਇੱਕ ਚੰਗਾ ਉਪਰਾਲਾ ਹੈ। ਜ਼ਿਕਰਯੋਗ ਹੈ ਕਿ ਆਵਲਾ ਨੇ ਜਲਾਲਾਬਾਦ ਹਲਕੇ ਦੇ ਦੌਰੇ ਦੌਰਾਨ 25 ਮਾਰਚ ਨੂੰ ਆਪਣੀ ਦੋ ਸਾਲਾਂ ਦੀ ਤਨਖਾਹ ਦੇਣ ਦਾ ਐਲਾਨ ਕੀਤਾ ਸੀ।

 


 

ਉੱਧਰ ਸ਼ਵੇਤ ਮਲਿਕ ਨੇ ਆਪਣੇ ਆਪਣੇ ਐਮਪੀ ਲੈਡ ਫੰਡ ਵਿੱਚੋਂ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ 1 ਕਰੋੜ ਰੁਪਏ ਦਿੱਤੇ ਹਨ। ਬੀਤੀ 26 ਮਾਰਚ ਨੂੰ ਵੀ ਸ਼ਵੇਤ ਮਲਿਕ ਨੇ ਆਪਣੇ ਐਮਪੀ ਲੈਡ ਫੰਡ ਵਿੱਚੋਂ ਅੰਮ੍ਰਿਤਸਰ ਪ੍ਰਸ਼ਾਸਨ ਨੂੰ 25 ਲੱਖ ਰੁਪਏ ਦਾ ਯੋਗਦਾਨ ਦਿੱਤਾ ਸੀ ਅਤੇ ਅੱਜ ਉਨ੍ਹਾਂ ਨੇ ਫਿਰ 1 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਆਮਦਨੀ ਵਿੱਚੋਂ ਪ੍ਰਧਾਨ ਮੰਤਰੀ ਕੇਅਰ ਫੰਡ 'ਚ 1 ਲੱਖ ਰੁਪਏ ਦਾਨ ਕੀਤੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਇਸ 'ਚ ਯੋਗਦਾਨ ਪਾਉਣ ਦੀ ਅਪੀਲ ਕੀਤੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:MLA Raminder Awla and Shwait Malik contributes fund for battle against COVID 19