ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਤੋਂ ਆਇਆ ਮਨਰੇਗਾ ਫ਼ੰਡ ਜਲਦ ਮਿਲੇਗਾ ਕਾਮਿਆਂ ਨੂੰ: ਤ੍ਰਿਪਤ ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮਨਰੇਗਾ ਕਿਰਤੀਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮਨਰੇਗਾ ਕਾਮਿਆਂ ਦੇ ਬਕਾਇਆ ਪੈਸੇ ਦੇਣ ਵਿੱਚ ਦੇਰੀ ਭਾਰਤ ਸਰਕਾਰ ਦੇ ਪੱਧਰ ’ਤੇ ਹੋਈ ਹੈ ਅਤੇ ਉਨ੍ਹਾਂ ਨੇ ਅੱਜ ਹੀ 116 ਕਰੋੜ ਰੁਪਏ ਮਨਜ਼ੂਰ ਕੀਤੇ ਹਨ।

 

ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਨੇ ਸਪੱਸ਼ਟ ਕੀਤਾ ਕਿ ਮਨਰੇਗਾ ਸਕੀਮ ਵਿੱਚ ਪੂਰੀ ਦੇਣਦਾਰੀ ਭਾਰਤ ਸਰਕਾਰ ਦੀ ਬਣਦੀ ਹੈ।ਮਨਰੇਗਾ ਮਜ਼ਦੂਰਾਂ ਦੇ ਪੈਸੇ ਦੇਣ ਵਿੱਚ ਦੇਰੀ ਕੇਂਦਰ ਸਰਕਾਰ ਦੇ ਪੱਧਰ ’ਤੇ ਹੋਈ ਹੈ ਕਿਉਂ ਕਿ ਕੇਂਦਰ ਵੱਲੋਂ ਹੀ ਲਾਭਪਾਤਰੀਆਂ ਦੇ ਖਾਤੇ ਵਿੱਚ ਪੈਸੇ ਸਿੱਧੇ ਟਰਾਂਸਫਰ ਕੀਤੇ ਜਾਂਦੇ ਹਨ। ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਕੋਲ ਇਹ ਮੁੱਦਾ ਰੋਜ਼ਾਨਾ ਉਠਾਇਆ ਜਾ ਰਿਹਾ ਹੈ।

 

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਦੇਰੀ ਦੇ ਇਲੈਕਟ੍ਰਾਨਿਕ ਫੰਡ ਮੈਨੇਜਮੈਂਟ ਸਿਸਟਮ ’ਤੇ ਮਨਰੇਗਾ ਕਾਮਿਆਂ ਦੀਆਂ ਉਜਰਤਾਂ ਸਬੰਧੀ ਜਾਣਕਾਰੀ ਨਿਯਮਤ ਆਧਾਰ ’ਤੇ ਅਪਡੇਟ ਕਰ ਰਹੀ ਹੈ।

 

ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਪੈਸਿਆਂ ਦੀ ਅਦਾਇਗੀ 10 ਜੁਲਾਈ 2019 ਤੋਂ ਬਕਾਇਆ ਸੀ ਅਤੇ ਅਸੀਂ ਆਪਣੇ ਪਹਿਲੇ 6 ਮਹੀਨੇ ਦੇ ਲੇਬਰ ਬਜਟ ਖ਼ਰਚ ਦੀ ਹੱਦ ਨੂੰ ਪਹਿਲਾਂ ਹੀ ਪਾਰ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਬਕਾਇਆ ਦੇਣਦਾਰੀ 114 ਕਰੋੜ ਰੁਪਏ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਚਾਾਰ ਹਫ਼ਤੇ ਪਹਿਲਾਂ ਹੀ ਇਸ ਸਬੰਧੀ ਅਗਲੀ ਮੰਗ ਭੇਜੀ ਸੀ ਅਤੇ ਇਹ ਪੈਸੇ ਉਨ੍ਹਾਂ ਦੇ ਪੱਧਰ ’ਤੇ ਬਕਾਇਆ ਸਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:MNREGA funds from Center will get workers soon: Tripit Bajwa