ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਹਰਿਮੰਦਰ ਸਾਹਿਬ ’ਚ ਮੋਬਾਇਲ ਫ਼ੋਨ ਲਿਜਾਣ ’ਤੇ ਪਾਬੰਦੀ ਲੱਗ ਸਕਦੀ ਹੈ, ਜੇ…

ਸ੍ਰੀ ਹਰਿਮੰਦਰ ਸਾਹਿਬ ’ਚ ਮੋਬਾਇਲ ਫ਼ੋਨ ਲਿਜਾਣ ’ਤੇ ਪਾਬੰਦੀ ਲੱਗ ਸਕਦੀ ਹੈ, ਜੇ…

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿ. ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜੇ ਸ੍ਰੀ ਹਰਿਮੰਦਰ ਸਾਹਿਬ ’ਚ ਰੋਮਾਂਟਿਕ ਤੇ ਅਸ਼ਲੀਲ ਗੀਤਾਂ ’ਤੇ ਵਿਡੀਓਜ਼ ਬਣਾਉਣ ਦਾ ਸਿਲਸਿਲਾ ਨਾ ਰੁਕਿਆ, ਤਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਮੋਬਾਇਲ ਫ਼ੋਨ ਲਿਆਉਣ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਵੀ ਲੈਣਾ ਪੈ ਸਕਦਾ ਹੈ।

 

 

ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਜੱਥੇਦਾਰ ਹੁਰਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਭਾਵੇਂ ਅਜਿਹੀਆਂ ਗਤੀਵਿਧੀਆਂ ਦੀ ਰੋਕਥਾਮ ਲਈ ਬਹੁਤ ਸਾਰੇ ਸੇਵਾਦਾਰ ਤਾਇਨਾਤ ਕੀਤੇ ਹੋਏ ਹਨ ਪਰ ਪਰਿਕਰਮਾ ਇੰਨੀ ਵੱਡੀ ਹੈ ਕਿ ਅਜਿਹਾ ਕੋਈ ਵੀ ਕਦਮ ਨਾਕਾਫ਼ੀ ਹੈ।

 

 

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਆਪ ਹੀ ਅਜਿਹੀਆਂ ਗ਼ਲਤ ਗੱਲਾਂ ਲਈ ਮੋਬਾਇਲ ਫ਼ੋਨ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

 

 

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੁਝ ਲੜਕੀਆਂ ਵੱਲੋਂ ਟਿਕਟੋਕਤੇ ਬਣਾਈ ਗਈ ਵੀਡੀਓ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ੍ਹ ਸਖ਼ਤ ਨੋਟਿਸ ਲਿਆ ਸੀ

 

 

ਦੱਸਣਯੋਗ ਹੈ ਕਿ ਸਨਾ ਡਾਟ ਕਾਨੂੰ ਆਈ.ਡੀ. ’ਤੇ ਤਿੰਨ ਕੁੜੀਆਂ ਦੀ ਇਤਰਾਜ਼ਯੋਗ ਵਿਡੀਓ ਪਾਈ ਗਈ ਸੀ ਇਸ ਵਿਚ ਤਿੰਨ ਲੜਕੀਆਂ ਨਜ਼ਰ ਰਹੀਆਂ ਹਨ ਅਤੇ ਅਸ਼ਲੀਲ ਗੀਤ ਚਲਦਾ ਹੈ

 

 

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ . ਮਹਿੰਦਰ ਸਿੰਘ ਆਹਲੀ ਨੇ ਇਸ ਨੂੰ ਮੰਦਭਾਗੀ ਕਾਰਵਾਈ ਕਰਾਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਜਾਣਬੁੱਝ ਕੇ ਅਸ਼ਲੀਲ ਗੀਤਾਂ ਦੀ ਟਿਕਟੌਕ ਵੀਡੀਓ ਬਣਾਉਣੀ ਪਾਵਨ ਅਸਥਾਨ ਦੀ ਮਰਯਾਦਾ ਦੇ ਵਿਰੁੱਧ ਹੈ ਜਦੋਂ ਕੋਈ ਅਜਿਹਾ ਕਰਦਾ ਹੈ ਤਾਂ ਸੰਗਤ ਦੀ ਸ਼ਰਧਾ-ਭਾਵਨਾ ਨੂੰ ਸੱਟ ਵੱਜਦੀ ਹੈ

 

 

ਉਨ੍ਹਾਂ ਕਿਹਾ ਕਿ ਤਾਜਾ ਵੀਡੀਓ ਬਣਾਉਣ ਵਾਲੀਆਂ ਲੜਕੀਆਂ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਇਸ ਸਬੰਧ ਵਿਚ ਸਾਈਬਰ ਕਰਾਈਮ ਵਿਭਾਗ ਨੂੰ ਲਿਖਿਆ ਹੈ . ਆਹਲੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਵੀਡੀਓ ਬਣਾਉਣ ਤੋਂ ਰੋਕਣ ਲਈ ਥਾਂ-ਥਾਂ ਤੇ ਬੋਰਡ ਲਗਾਏ ਗਏ ਹਨ, ਪ੍ਰੰਤੂ ਕੁਝ ਲੋਕ ਫਿਰ ਵੀ ਨਹੀਂ ਟਲਦੇ ਉਨ੍ਹਾਂ ਕਿਹਾ ਕਿ ਲੜਕੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਕੋਸ਼ਿਸ਼ ਨਾ ਕਰੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mobile Phones may be prohibited in Sri Harimandir Sahib if