ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ ਆਧੁਨਿਕ ਡੇਅਰੀ ਫਾਰਮਿੰਗ : ਸਿੱਧੂ

ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ ਆਧੁਨਿਕ ਡੇਅਰੀ ਫਾਰਮਿੰਗ : ਸਿੱਧੂ

ਆਧੁਨਿਕ ਅਤੇ ਵਿਗਿਆਨਿਕ ਢੰਗ ਨਾਲ ਕੀਤੀ ਗਈ ਡੇਅਰੀ ਫਾਰਮਿੰਗ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ ਸਾਬਿਤ ਹੋ ਸਕਦੀ ਹੈ। ਪੰਜਾਬ ਸਰਕਾਰ ਦੁਆਰਾ ਪਸ਼ੂ ਪਾਲਣ ਤੇ ਡੇਅਰੀ ਫਾਰਮਿੰਗ ਦੇ ਕਿੱਤੇ ਨੂੰ ਸਥਾਪਿਤ ਕਰਨ ਲਈ ਵਿਭਾਗ ਦੇ ਪਸ਼ੂ ਫਾਰਮਾਂ ਅਤੇ ਸੀਮਨ ਬੈਕਾਂ ਦਾ ਆਧੁਨਿਕਰਨ ਗਿਆ ਹੈ ਜਿਸ ਦੇ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।


ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਵਿਗਿਆਨਕ ਤਕਨੀਕਾਂ ਨੂੰ ਬਰੀਕੀਆਂ ਨਾਲ ਸਮਝ ਕੇ ਲਾਗੂ ਕਰਨ ਦਾ ਯੁੱਗ ਹੈ ਜਿਸ ਲਈ ਪੰਜਾਬ ਸਰਕਾਰ ਸੂਬੇ ਵਿਚ ਡੇਅਰੀ ਫਾਰਮਿੰਗ ਨਾਲ ਜੁੜੇ ਕਿਸਾਨਾਂ ਨੂੰ ਆਧੁਨਿਕ ਡੇਅਰੀ ਫਾਰਮਿੰਗ ਦੀ ਸਿਖਾਈ 14 ਜਨਵਰੀ ਤੋਂ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਬੇਰੋਜ਼ਗਾਰ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਦੇ ਨਵੇਂ ਯੂਨਿਟ ਸਥਾਪਿਤ ਕਰਨ ਲਈ ਡੇਅਰੀ ਉਦੱਮਤਾ ਵਿਕਾਸ ਸਕੀਮ ਅਧੀਨ ਸਬਸਿਡੀ ਮੁਹੱਈਆ ਕਰਵਾ ਰਹੀ ਹੈ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

ਇਸ ਸਕੀਮ ਅਧੀਨ ਲਾਭਪਾਤਰੀ ਦੁਧਾਰੂ ਪਸ਼ੂਆਂ ਦੀ ਖਰੀਦ, ਕੱਟੀਆਂ-ਵੱਛੀਆਂ ਦੇ ਯੂਨਿਟ ਸਥਾਪਿਤ ਕਰਨਾ, ਦੁੱਧ ਚੁਆਈ ਮਸ਼ੀਨਾਂ ਤੇ ਡੇਅਰੀ ਲਈ ਹੋਰ ਸਾਜੋ-ਸਮਾਨ ਖਰੀਦ ਸਕਦਾ ਹੈ। ਜਿਸ ਲਈ ਜਰਨਲ ਕੈਟਾਗਰੀ ਨੂੰ 25 ਫੀਸਦੀ ਤੇ ਅਨੁਸੂਚਿਤ ਜਾਤੀਆਂ ਨੂੰ 33 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।


ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਹੁਣ ਤੱਕ 11.25 ਕਰੋੜ ਰੁਪਏ ਦੀ ਸਬਸਿਡੀ ਲਾਭਪਤਾਰੀਆਂ ਦੇ ਬੈਕਾਂ ਦੇ ਖਾਤਿਆਂ ਵਿਚ ਸਿੱਧੇ ਤੌਰ ’ਤੇ ਭੇਜੀ ਜਾ ਚੁੱਕੀ ਹੈ।   

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

ਡੇਅਰੀ ਫਾਰਮਿੰਗ ਦੀ ਸਿਖਲਾਈ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਚਾਰ ਹਫਤੇ ਦੀ ਡੇਅਰੀ ਉਦਮ  ਸਿਖਲਾਈ ਦਾ ਅਗਲਾ  ਬੈਂਚ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ, ਬੀਜਾ(ਲੁਧਿਆਣਾ), ਚਤਾਮਲੀ(ਰੋਪੜ), ਗਿੱਲ(ਮੋਗਾ),  ਅਬੁੱਲ ਖੁਰਾਣਾ(ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ੍ਹ (ਮਾਨਸਾ)  ਫਗਵਾੜਾ (ਕਪੂਰਥਲਾ) ਅਤੇ ਵੇਰਕਾ (ਅੰਮਿ੍ਰਤਸਰ) ਵਿਖੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਸਿਖਿਆਰਥੀਆਂ ਦੀ ਚੋਣ ਲਈ 11 ਜਨਵਰੀ ਨੂੰ ਸਵੇਰੇ 10.00 ਵਜੇ ਉਕਤ ਸਿਖਲਾਈ ਕੇਂਦਰਾਂ ਤੇ ਕਾਊਂਸਲਿੰਗ ਕੀਤੀ ਜਾਵੇਗੀ।  ਘੱਟੋ ਘੱਟ  10 ਵੀਂ ਤੱਕ ਵਿਦਿਅਕ ਯੋੋਗਤਾ ਰੱਖਦੇ ਹੋੋਏ ਨੌਜਵਾਨ ਲੜਕੇ ਲੜਕੀਆਂ ਜਿੰਨਾਂ ਦੀ ਉਮਰ 18 ਤੋਂ 45 ਸਾਲ ਦੇ ਵਿੱਚ ਹੋਵੇ ਅਤੇ ਜਿੰਨਾਂ ਦਾ ਆਪਣਾ ਘੱਟੋ ਘੱਟ 5 ਦੁਧਾਰੂ ਪਸੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modernized dairy farming can prove to be an effective alternative to current agricultural practices