ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO - ਮੋਦੀ ਸਰਕਾਰ ਨੇ ਲੋਕਾਂ ਦੇ ਮਨਾਂ ‘ਚ ਜ਼ਹਿਰ ਘੋਲਿਆ : ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਗਰੂਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ‘ਚ ਮੋਦੀ ਤੇ ਭਾਜਪਾ ਦੀ ਸਰਕਾਰ ਨੇ ਪੰਜ ਸਾਲ ‘ਚ ਦੇਸ਼ ਨੂੰ ਬਰਬਾਦ ਕਰ ਦਿੱਤਾ, ਲੋਕਾਂ ਦੇ ਮਨ ‘ਚ ਜਹਿਰ ਘੋਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ 2019 ‘ਚ ਇਹਨਾਂ ਦੀ ਦੁਬਾਰਾ ਸਰਕਾਰ ਆ ਗਈ ਤਾਂ ਦੇਸ਼ ਦੇ ਟੁਕੜੇ ਟੁਕੜੇ ਕਰ ਦੇਣਗੇ।

 

ਅਰਵਿੰਦ ਕੇਜਰੀਵਾਲ ਅੱਜ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਬਰਨਾਲਾ ‘ਚ ਰੈਲੀ ਨੂ ਸੰਬੋਧਨ ਕਰਨ ਲਈ ਪਹੁੰਚੇ ਹਨ। ਉਹ ਸੰਗਰੂਰ ਰੇਲਵੇ ਸਟੇਸ਼ਨ ‘ਤੇ ਪਹੁੰਚਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੱਲ੍ਹ ਭਾਜਪਾ ਵਿਰੋਧੀ ਸਾਰੀਆਂ ਪਾਰਟੀਆਂ ਨੇ ਪੱਛਮੀ ਬੰਗਾਲ ‘ਚ ਰੈਲੀ ਕੀਤੀ ਸੀ ਅਤੇ ਕਿਹਾ ਕਿ ਸਾਰੇ ਇਕੱਠੇ ਹੋ ਕੇ ਇਨ੍ਹਾਂ ਨੂੰ ਹਰਾਉਣਗੇ।

ਉਨ੍ਹਾਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਰਹਿੰਦੇ ਉਮੀਦਵਾਰਾਂ ਦਾ ਐਲਾਨ ਕਰਨ ਸਬੰਧੀ  ਕਿਹਾ ਕਿ 10–15 ਦਿਨਾਂ ‘ਚ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਚੋਣ ਲੜੇਗੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਤੇ ਕਾਂਗਰਸ ਤੋਂ ਦੁੱਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜੋ ਪੰਜਾਬ ‘ਚ ਵਾਅਦੇ ਕੀਤੇ ਸਨ, ਉਹ ਕੋਈ ਵੀ ਪੂਰਾ ਨਹੀਂ ਹੋਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modi government attacked poison in people mind