ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਸਰਕਾਰ ਨੇ ਬਜਟ ’ਚ ਕਿਸਾਨਾਂ ਦਾ ਅਪਮਾਨ ਕੀਤਾ: ਰਾਹੁਲ ਗਾਂਧੀ

ਮੋਦੀ ਸਰਕਾਰ ਨੇ ਬਜਟ ’ਚ ਕਿਸਾਨਾਂ ਦਾ ਅਪਮਾਨ ਕੀਤਾ: ਰਾਹੁਲ ਗਾਂਧੀ

ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਦੇਸ਼ ਦੇ ਆਮ (ਅੰਤ੍ਰਿਮ) ਬਜਟ ਵਿੱਚ ਕਿਸਾਨਾਂ ਲਈ ਯਕੀਨੀ ਆਮਦਨ ਦੇ ਐਲਾਨ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਹੈ ਕਿ ਇਹ ਕਿਸਾਨਾਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਸਾਡੇ ਕਿਸਾਨਾਂ ਦੇ ਜੀਵਨ ਬਰਬਾਦ ਕਰ ਕੇ ਰੱਖ ਦਿੱਤੇ ਹਨ।

 

 

ਕੇਂਦਰੀ ਵਿੱਤ ਮੰਤਰੀ ਪੀਯੂਸ਼ ਗੋਇਲ ਵੱਲੋਂ ਪੇਸ਼ ਕੀਤੇ ਸਾਲ 2019–2020 ਦੇ ਬਜਟ ਉੱਤੇ ਆਪਣਾ ਪ੍ਰਤੀਕਰਮ ਪ੍ਰਗਟਾਉਂਦਿਆਂ ਸ੍ਰੀ ਰਾਹੁਲ ਗਾਂਧੀ ਨੇ ਇਸ ਬਾਰੇ ਟਵੀਟ ਕਰ ਕੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਜ਼ਾਨਾ 17 ਰੁਪਏ ਦੇਣ ਦਾ ਐਲਾਨ ਕਰਨਾ ਉਨ੍ਹਾਂ ਦਾ ਅਪਮਾਨ ਕਰਨ ਦੇ ਸਮਾਨ ਹੈ।

 

 

ਚੇਤੇ ਰਹੇ ਕਿ ਅੱਜ ਪਹਿਲਾਂ ਸ੍ਰੀ ਗੋਇਲ ਨੇ ‘ਪ੍ਰਧਾਨ ਮੰਤਰੀ ਕਿਸਾਨ ਸੰਮਾਨ’ (PM Kisan) ਯੋਜਨਾ ਦਾ ਐਲਾਨ ਕਰਦਿਆਂ ਦੇਸ਼ ਦੇ 12 ਕਰੋੜ ਕਿਸਾਨਾਂ ਨੂੰ ਨਕਦ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਦੇ ਖਾਤੇ ਵਿੱਚ ਹਰ ਸਾਲ 6,000 ਰੁਪਏ ਜ਼ਰੂਰ ਪਾਏ ਜਾਇਆ ਕਰਨਗੇ।

 

 

ਬਜਟ ਭਾਸ਼ਣ ਦੌਰਾਨ ਵਿੱਤੀ ਮੰਤਰੀ ਨੇ ਐਲਾਨ ਕੀਤਾ ਸੀ ਕਿ ਸਾਲ 2019–2020 ਲਈ ‘ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ’ ਲਈ 75,000 ਕਰੋੜ ਰੁਪਏ ਰੱਖੇ ਜਾਣਗੇ। ਇਸ ਤੋਂ ਇਲਾਵਾ ‘ਪੀਐੱਮ ਕਿਸਾਨ’ ਯੋਜਨਾ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 20,000 ਕਰੋੜ ਰੁਪਏ ਵੱਖਰੇ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇੱਕ ਸਾਲਾਂ ਵਿੱਚ ਇਹ ਸਹਾਇਤਾ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਇਆ ਕਰੇਗੀ। 2,000 ਰੁਪਏ ਸਿੱਧੇ ਕਿਸਾਨਾਂ ਦੇ ਬੈਂਕ–ਖਾਤਿਆਂ ਵਿੱਚ ਪੁੱਜ ਜਾਇਆ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modi Govt insulted farmers in the Budget Rahul Gandhi