ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਢਿੱਲੋਂ ਨੂੰ ਮੋਗਾ ਦੇ ਪੁਲੀਸ ਮੁਖੀ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ

ਢਿੱਲੋਂ ਨੂੰ ਮੋਗਾ ਦੇ ਪੁਲੀਸ ਮੁਖੀ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ


• ਗੁਰਪ੍ਰੀਤ ਸਿੰਘ ਤੂਰ ਨੂੰ ਮੋਗਾ ਦਾ ਐਸ.ਐਸ.ਪੀ. ਲਾਇਆਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਤਾਇਨਾਤ ਕੀਤੇ ਮੋਗਾ ਦੇ ਜ਼ਿਲ੍ਹਾਪੁਲੀਸ ਮੁਖੀ ਕਮਲਜੀਤ ਸਿੰਘ ਢਿੱਲੋਂ ਖਿਲਾਫ਼ ਲੰਬਿਤ ਜਾਂਚ ਸਬੰਧੀ ਇਕ ਹਫ਼ਤੇ ਵਿੱਚ ਮੰਗੀ ਰਿਪੋਰਟ ਹਾਸਲ ਕਰਨ ਤੋਂ ਬਾਅਦ ਅੱਜ ਉਸ ਨੂੰ ਇੱਥੋਂ ਹਟਾਉਣ ਦੇ ਹੁਕਮ ਦਿੱਤੇ।


ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਢਿੱਲੋਂ ਨੂੰ ਇੱਥੋਂ ਬਦਲ ਕੇ ਏ.ਆਈ.ਜੀ. (ਅਪਰਾਧ) ਲਾ ਦਿੱਤਾ ਗਿਆ ਹੈ।


ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸ੍ਰੀ ਢਿੱਲੋਂ ਨੂੰ ਜ਼ਿਲ੍ਹਾ ਪੁਲੀਸ ਮੁਖੀ ਵਜੋਂ ਹਟਾਉਣ ਦਾ ਫੈਸਲਾ ਇਸ ਕਰਕੇ ਲਿਆ ਹੈ ਕਿਉਂਕਿ ਉਸ ਖਿਲਾਫ਼ ਜਾਂਚ ਅਤੇ ਅਨੁਸ਼ਾਸਨੀ ਕਾਰਵਾਈ ਲੰਬਿਤ ਪਈ ਹੈ। ਮੁੱਖ ਮੰਤਰੀ ਨੇ ਸੂਬੇ ਦੇ ਪੁਲੀਸ ਮੁਖੀ ਸੁਰੇਸ਼ ਅਰੋੜਾ ਅਤੇ ਗ੍ਰਹਿ ਵਿਭਾਗ ਨੂੰ ਇਨ੍ਹਾਂ ਪੜਤਾਲਾਂ 'ਤੇ ਫੌਰੀ ਕਾਰਵਾਈ ਕਰਨ ਲਈ ਆਖਿਆ ਹੈ।


ਸ੍ਰੀ ਢਿੱਲੋਂ ਨੂੰ ਰਾਜਜੀਤ ਸਿੰਘ ਦੀ ਥਾਂ 'ਤੇ ਮੋਗਾ ਦਾ ਐਸ.ਐਸ.ਪੀ. ਲਾਇਆ ਗਿਆ ਸੀ।


ਮੋਗਾ ਵਿਖੇ ਤਾਇਨਾਤ ਕੀਤੇ ਗਏ ਨਵੇਂ ਜ਼ਿਲ੍ਹਾ ਪੁਲੀਸ ਮੁਖੀ ਗੁਰਪ੍ਰੀਤ ਸਿੰਘ ਤੂਰ ਈਮਾਨਦਾਰ ਅਫਸਰ ਹਨ ਜਿਨ੍ਹਾਂ ਕੋਲ ਸੂਬੇ ਦੇ ਵੱਖ-ਵੱਖ ਜ਼ਿਲਿ•ਆਂ ਵਿੱਚ ਪੁਲੀਸ ਮੁਖੀ ਵਜੋਂ ਕੰਮ ਕਰਨ ਦਾ ਲੰਮਾ ਤਜਰਬਾ ਹੈ। ਸਾਲ 2004 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਤੂਰ ਇਸ ਵੇਲੇ ਲੁਧਿਆਣਾ ਦੇ ਏ.ਆਈ.ਜੀ. (ਕਾਊਂਟਰ ਇੰਟੈਲੀਜੈਂਸ) ਹਨ।


ਨਸ਼ੇ ਤੋਂ ਪੀੜਤ ਲੋਕਾਂ ਨਾਲ ਆਪਣੇ ਤਜਰਬਿਆਂ 'ਤੇ ਅਧਾਰਿਤ ਕਿਤਾਬ ਲਿਖਣ ਵਾਲੇ ਸ੍ਰੀ ਤੂਰ ਨੂੰ ਨਸ਼ਿਆਂ ਦੀ ਸਮੱਸਿਆ ਤੇ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਸੁਭਾਅ ਕਰਕੇ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਇਸ ਅਲਾਮਤ ਵਿਰੁੱਧ ਜਾਗਰੂਕਤਾ ਫੈਲਾਉਣ ਪ੍ਰਤੀ ਆਪਣੀ ਵਚਨਬੱਧਤਾ ਵੀ ਜ਼ਾਹਰ ਕੀਤੀ ਹੈ।


ਇਸ ਦੌਰਾਨ ਮੁੱਖ ਮੰਤਰੀ ਨੇ ਨਸ਼ਿਆਂ ਦੇ ਮੁੱਦੇ 'ਤੇ ਕੋਈ ਲਿਹਾਜ਼ ਨਾ ਵਰਤਣ ਪ੍ਰਤੀ ਆਪਣੀ ਦ੍ਰਿੜਤਾ ਜ਼ਾਹਰ ਕਰਦਿਆਂ ਚਿਤਾਵਨੀ ਦਿੱਤੀ ਕਿ ਸੂਬੇ ਵਿੱਚ ਜੇਕਰ ਕੋਈ  ਵੀ ਨਸ਼ੇ ਦਾ ਧੰਦਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਡੀ.ਜੀ.ਪੀ. ਅਤੇ ਗ੍ਰਹਿ ਵਿਭਾਗ ਨੂੰ ਹੁਕਮ ਦਿੱਤੇ ਕਿ ਕਿਸੇ ਵੀ ਪੁਲੀਸ ਮੁਲਾਜ਼ਮ ਵਿਰੁੱਧ ਅਜਿਹੇ ਸਾਰੇ ਦੋਸ਼ਾਂ ਦੀ ਸਖ਼ਤੀ ਨਾਲ ਜਾਂਚ ਨੂੰ ਯਕੀਨੀ ਬਣਾਇਆ ਜਾਵੇ।