ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਗੇ ਦਾ ASI ਮੰਗ ਰਿਹਾ ਸੀ ਰਿਸ਼ਵਤ, ਇੰਝ ਫੜ੍ਹਿਆ ਰੰਗੇ ਹੱਥੀਂ

ਮੋਗਾ ਦੇ ਧਰਮਕੋਟ ਥਾਣਾ ਵਿਖੇ ਤਾਇਨਾਤ .ਐਸ.ਆਈ. ਗੁਰਪ੍ਰੀਤ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

 

ਜਾਣਕਾਰੀ ਮੁਤਾਬਕ ਉਕਤ .ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਮੰਦਰ ਸਿੰਘ ਵਾਸੀ ਪਿੰਡ ਭਿੰਡਰ ਕਲਾਂ ਜ਼ਿਲ੍ਹਾ ਮੋਗਾ ਦੀ ਸ਼ਿਕਾਇਤ 'ਤੇ ਰੰਗੀ ਹੱਥੀਂ ਫ਼ੜ੍ਹਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਦੱਸਿਆ ਕਿ ਉਸ ਵਲੋਂ ਜ਼ਮੀਨ ਦੇ ਝਗੜੇ ਸਬੰਧੀ ਦਿੱਤੀ ਗਈ ਦਰਖਾਸਤ 'ਤੇ ਕਾਰਵਾਈ ਕਰਨ ਬਦਲੇ ਉਕਤ .ਐਸ.ਆਈ ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ .ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

 

 

 

.

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mogas ASI was demanding bribes colored hands like these