ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ ADC ਟਰੈਵਲ ਏਜੰਟਾਂ ਤੇ ਭਾਸ਼ਾ ਕੋਚਿੰਗ ਸੈਂਟਰਾਂ ਦੇ ਨੁਮਾਇੰਦਿਆਂ ਨੂੰ ਮਿਲੇ

----ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਬਾਰੇ ਦਿੱਤੀ ਜਾਣਕਾਰੀ----

 

ਮੋਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਮੰਗਲਵਾਰ ਨੂੰ ਜ਼ਿਲ੍ਹੇ ਚ ਕੰਮ ਕਰ ਰਹੇ ਟਰੈਵਲ ਏਜੰਟਾਂ, ਕੋਚਿੰਗ ਇੰਸਟੀਚਿਊਟ ਆਫ ਆਈਲਟਸ ਅਤੇ ਟਰੈਵਲ ਏਜੰਟਸ ਵੈੱਲਫੇਅਰ ਐਸੋਸੀਏਸ਼ਨ (ਤਾਵਾ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

 

ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਟਰੈਵਲ ਏਜੰਟਾਂ, ਆਈਲੈਟਸ ਕੋਚਿੰਗ ਇੰਸਟੀਚਿਊਟਸ ਅਤੇ ਟਰੈਵਲ ਏਜੰਟਸ ਵੈੱਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਬਾਰੇ ਜਾਣਕਾਰੀ ਦਿੰਦਿਆਂ ਹਦਾਇਤ ਕੀਤੀ ਕਿ ਉਹ ਐਕਟ ਦੀ ਪੂਰੀ ਜਾਣਕਾਰੀ ਲੈ ਕੇ ਉਸ ਅਨੁਸਾਰ ਹੀ ਕੰਮ ਕਰਨ।

 

ਉਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਊਟਸ ਲਈ ਲਾਇਸੈਂਸ ਲੈਣਾ ਲਾਜ਼ਮੀ ਕੀਤਾ ਗਿਆ ਹੈ। ਹਰੇਕ ਟਰੈਵਲ ਏਜੰਟ, ਸਲਾਹਕਾਰ ਏਜੰਸੀ ਅਤੇ ਆਈਲੈਟਸ ਕੋਚਿੰਗ ਕਰਵਾਉਣ ਵਾਲਿਆਂ ਲਈ ਲਾਇਸੈਂਸ ਲੈਣਾ ਅਤੇ ਇਸ ਲਾਇਸੈਂਸ ਦਾ ਨੰਬਰ ਆਪਣੇ ਦਫਤਰ ਦੇ ਬੋਰਡਾਂ, ਇਸ਼ਤਿਹਾਰਾਂ 'ਤੇ ਡਿਸਪਲੇਅ ਕਰਨਾ ਜ਼ਰੂਰੀ ਹੈ।

 

ਉਨ੍ਹਾਂ ਟਰੈਵਲ ਏਜੰਟਾਂ ਨੂੰ ਆਪਣਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਨ ਹਦਾਇਤ ਕਰਦਿਆਂ ਕਿਹਾ ਕਿ ਅਕਸਰ ਵੇਖਣ ਵਿੱਚ ਆਉਂਦਾ ਹੈ ਕਿ ਲਾਇਸੈਂਸਧਾਰੀ ਆਪਣਾ ਦਫਤਰੀ ਪਤਾ ਇਸ ਦਫਤਰ ਨੂੰ ਸੂਚਿਤ ਕੀਤੇ ਬਿਨਾਂ ਬਦਲ ਲੈਂਦੇ ਹਨ।

 

ਉਨ੍ਹਾਂ ਹਦਾਇਤ ਕੀਤੀ ਕਿ ਇਸ ਦਫਤਰ ਦੀ ਪ੍ਰਵਾਨਗੀ ਲਏ ਬਗੈਰ ਆਪਣਾ ਦਫਤਰੀ ਪਤਾ ਨਾ ਬਦਲਿਆ ਜਾਵੇ। ਉਨ੍ਹਾਂ ਇਸ ਮੌਕੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਦਿੱਤੇ ਸੁਝਾਵਾਂ 'ਤੇ ਗੌਰ ਕਰਨ ਦਾ ਭਰੋਸਾ ਵੀ ਦਿੱਤਾ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mohali ADC meets to travel agents and representatives of the Coaching Centers