ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ ਦੇਸ਼ ’ਚ ਹੈਦਰਾਬਾਦ-ਬੰਗਲੂਰੂ ਮਗਰੋਂ ਵੱਡਾ ਉਦਯੋਗਿਕ ਹੱਬ ਬਣਿਆ: ਵਿਜੇ ਇੰਦਰ ਸਿੰਗਲਾ

ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਅੱਜ ਇਥੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਪੁੱਜੇ ਪੰਜਾਬ ਦੇ ਪੀ.ਡਬਲਿਊ.ਡੀ. ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੋਹਾਲੀ ਦੇਸ਼ ਵਿੱਚ ਹੈਦਰਾਬਾਦ ਤੇ ਬੰਗਲੂਰੂ ਤੋਂ ਬਾਅਦ ਇੱਕ ਵੱਡੀ ਉਦਯੋਗਿਕ ਹੱਬ ਵਜੋਂ ਉੱਭਰ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਵਧੀਆਂ ਸੜਕਾਂ ਅਤੇ ਹਵਾਈ ਸੰਪਰਕ ਤੋਂ ਇਲਾਵਾ ਵਪਾਰ ਦੇ ਲਈ ਢੁੱਕਵਾਂ ਮਾਹੌਲ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸਿੰਗਲਾ ਨੇ ਅੱਗੇ ਕਿਹਾ ਕਿ ਇੱਥੇ ਉਦਯੋਗ ਅਤੇ ਕਿਰਤੀਆਂ ਦੇ ਵਧੀਆ ਸਬੰਧ ਹਨ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਤੇ ਫੈਸਲਾਕੁੰਨ ਲੀਡਰਸ਼ਿਪ ਦੇ ਹੇਠ ਵਿਕਾਸ ਦੇ ਧੁਰੇ ਵਜੋਂ ਉੱਭਰ ਰਿਹਾ ਹੈ।

 

ਇਸ ਦੇ ਨਾਲ ਹੀ ਵਧੀਕ ਮੁੱਖ ਸਕੱਤਰ ਇਨਵੈਸਟਮੈਂਟ ਪ੍ਰੋਮੋਸ਼ਨ, ਉਦਯੋਗ ਅਤੇ ਕਾਮਰਸ ਸ੍ਰੀਮਤੀ ਵਿਨੀ ਮਹਾਜਨ ਨੇ ਪੰਜਾਬ ਦੀ ਉਦਯੋਗਿਕ ਅਤੇ ਵਪਾਰਕ ਨੀਤੀ ਉੱਤੇ ਵਿਸਤਿ੍ਰਤ ਚਾਨਣਾ ਪਾਇਆ ਜਿਸਦਾ ਉਦੇਸ਼ ਸੂਬੇ ਵਿੱਚ ਉੱਦਮੀਆਂ ਅਤੇ ਉਦਯੋਗਪਤੀਆਂ ਲਈ ਬਿਜਨਸ ਕੀਤੇ ਜਾਣ ਨੂੰ ਸੁਖਾਲਾ ਬਣਾਉਣਾ ਹੈ।

 

ਇਸ ਮੌਕੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪੋ੍ਰਮੋਸ਼ਨ ਦੇ ਸੀ.ਈ.ਓ. ਰਜਤ ਅਗਰਵਾਲ ਨੇ ਸੂਬੇ ਵਿੱਚ ਉਦਯੋਗ ਦੇ ਸਬੰਧ ’ਚ ਵਿਸਤਿ੍ਰਤ ਪੇਸ਼ਕਾਰੀ ਕੀਤੀ। ਇਸ ਦੌਰਾਨ ਉਨਾਂ ਸੂਚਨਾ ਤਕਨਾਲੋਜੀ, ਐਗਰੋ ਤੇ ਫੂਡ ਪੋ੍ਰਸੈਸਿੰਗ, ਆਈ.ਟੀ./ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ ਅਤੇ ਮੈਨੂਫੈਕਚਰਿੰਗ, ਆਟੋ ਅਤੇ ਕੁਲ ਪੁਰਜ਼ੇ, ਟੈਕਸਟਾਇਲ ਅਤੇ ਸਟਾਰਟਅੱਪ ਆਦਿ ਵਰਗੇ ਉੱਭਰ ਰਹੇ ਉਦਯੋਗਿਕ ਸੈਕਟਰਾਂ ਦੀਆਂ ਸੰਭਾਵਨਾਵਾਂ ’ਤੇ ਚਾਨਣਾ ਪਾਇਆ।

 

ਉਨਾਂ ਨੇ 5 ਅਤੇ 6 ਦਸੰਬਰ ਨੂੰ ਮੋਹਾਲੀ ਵਿਖੇ ਆਯੋਜਿਤ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਵਿੱਚ ਹਿੱਸਾ ਲੈਣ ਲਈ ਉਦਯੋਗਪਤੀਆਂ ਅਤੇ ਉੱਦਮੀਆਂ ਨੂੰ ਸੱਦਾ ਵੀ ਦਿੱਤਾ। ਇਹ ਸੰਮੇਲਨ ਸਥਾਨਕ ਉਦਯੋਗਪਤੀਆਂ ਨੂੰ ਆਪਣੀਆਂ ਨਿਵੇਸ਼ ਯੋਜਨਾਵਾਂ ਬਾਰੇ ਵਿਚਾਰ ਵਟਾਂਦਰੇ ਲਈ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸੀ.ਆਈ.ਆਈ. ਪੰਜਾਬ ਰਾਜ ਅਤੇ ਸੀ.ਈ.ਓ. ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਵੀਜ਼ਨ) ਦੇ ਚੇਅਰਮੈਨ ਹਰੀਸ਼ ਚਵਾਨ, ਕਲਾਸ ਇੰਡੀਆ ਲਿਮਟਿਡ ਦੇ ਪ੍ਰਬੰਧਕੀ ਡਾਇਰੈਕਟਰ ਸ੍ਰੀ ਰਾਮ ਕਨਨ, ਗੋਦਰੇਜ਼ ਟਾਈਸਨ ਦੇ ਸੀ.ਈ.ਓ. ਪ੍ਰਸ਼ਾਂਤ ਵਾਟਕਰ, ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ) ਦੇ ਐਮ.ਡੀ. ਅਤੇ ਸੀ.ਈ.ਓ. ਪ੍ਰਭ ਦਾਸ ਅਤੇ ਟ੍ਰਾਇਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਸਣੇ ਪੰਜ ਉੱਘੇ ਉਦਯੋਗਪਤੀਆਂ ਨੇ ਸੂਬੇ ਵਿੱਚ ਆਪਣਾ ਬਿਜਨਸ ਕਰਨ ਦੇ ਤਜਰਬਿਆਂ ਨੂੰ ਸਾਂਝਾ ਕੀਤਾ ਅਤੇ ਇਸ ਦੌਰਾਨ ਉਨਾਂ ਨੇ ਸੂਬੇ ਦੀ ਉਦਯੋਗਿਕ ਵਪਾਰਕ ਵਿਕਾਸ ਨੀਤੀ ਦੀ ਸਫ਼ਲਤਾ ਅਤੇ ਆਪਣੇ ਪਾਸਾਰ ਦੀ ਯੋਜਨਾ ਬਾਰੇ ਵੀ ਦੱਸਿਆ।

 

ਇਨਾਂ ਉਦਯੋਗਪਤੀਆਂ ਨੂੰ ਪੰਜਾਬ ਆ ਕੇ ਆਈ.ਟੀ. ਅਤੇ ਆਈ.ਟੀ.ਈ.ਐਸ., ਆਟੋ ਐਨਸਿਲਰੀਜ਼ ਅਤੇ ਟੈਕਸਟਾਇਲ ਵਰਗੇ ਉਦਯੋਗਿਕ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਅਨੁਮਾਨ ਲਾਉਣ ਲਈ ਸੱਦਾ ਦਿੱਤਾ ਗਿਆ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mohali become the largest industrial hub in country after Hyderabad Bangalore: Singla