ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ ਆਲਮੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਕੀਤਾ ਜਾਵੇ: ਕੈਪਟਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ 29ਵੀਂ ਮੀਟਿੰਗ ਚ ਮੋਹਾਲੀ ਆਲਮੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਮੁੱਦੇ ਨੂੰ ਉਠਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਇਹ ਨੇਕ ਕਾਰਜ ਬਿਨਾਂ ਕਿਸੇ ਦੇਰੀ ਤੋਂ ਪੂਰਾ ਕਰਨ ਲਈ ਜ਼ੋਰ ਦਿੱਤਾ।

 

ਉਨਾਂ ਕਿਹਾ ਕਿ ਇਹ ਕਦਮ ਮਹਾਨ ਸ਼ਹੀਦ ਨੂੰ ਸਹੀ ਮਾਇਨਆਂ ਵਿੱਚ ਸੱਚੀ ਸ਼ਰਧਾਂਜਲੀ ਹੋਣ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਹੋਵੇਗਾ ਕਿਉਂ ਜੋ ਇਹ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਵਿੱਚ ਸਥਿਤ ਹੈ।

 

ਜ਼ਿਕਰਯੋਗ ਹੈ ਕਿ ਮੋਹਾਲੀ ਆਲਮੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਮੰਗ ਪਿਛਲੇ ਕਾਫੀ ਸਮੇਂ ਤੋਂ ਉੱਠ ਰਹੀ ਹੈ। ਇਸ ਮੰਗ ਦੇ ਆਧਾਰ ਤੇ ਕੈਪਟਨ ਨੇ ਅੱਜ ਕੇਂਦਰ ਨੂੰ ਇਸ ਮੰਗ ਤੋਂ ਜਾਣੂ ਕਰਵਾਇਆ ਤੇ ਇਸ ਮੰਗ ਨੂੰ ਜਲਦ ਤੋਂ ਜਲਦ ਪੂਰਨ ਦੀ ਅਪੀਲ ਕੀਤੀ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mohali International Airport should be named on Shaheed Bhagat Singh: Captain