ਅਗਲੀ ਕਹਾਣੀ

550 ਸਾਲਾ ਪ੍ਰਕਾਸ ਪੁਰਬ ਤੋਂ ਪਹਿਲਾਂ ਹੀ ਰੂਹਾਨੀ ਰੰਗ ’ਚ ਰੰਗਿਆ ਗਿਆ ਮੋਹਾਲੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਲਈ ਪਿੜ ਬੰਨਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰਤੇ ਡਿਜ਼ਾਈਨ ਕੀਤੇ ਲਾਈਟ ਐਂਡ ਸਾਊਂਡ ਸ਼ੋਅ-ਕਮ-ਡਿਜ਼ੀਟਲ ਮਿਊਜ਼ੀਅਮ ਦਾ ਅੱਜ ਦੇਰ ਸ਼ਾਮ ਉਦਘਾਟਨ ਕੀਤਾ

 

ਇਸ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੂਪਮਾਨ ਕੀਤਾ ਗਿਆ ਹੈ ਸੂਬੇ ਦੀਆਂ ਵੱਖ ਵੱਖ ਥਾਵਾਂ ਉਤੇ ਚਾਰ ਮਹੀਨਿਆਂ ਤੱਕ ਚੱਲਣ ਬਾਰੇ ਇਸ ਲਾਈਟ ਐਂਡ ਸਾਊਂਡ ਸ਼ੋਅ-ਕਮ-ਡਿਜੀਟਲ ਮਿੳੂਜ਼ੀਅਮ ਦੌਰਾਨ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੰੂ ਕਰਵਾਇਆ ਜਾਵੇਗਾ

 

ਇਸ ਦੌਰਾਨ ਚੰਡੀਗੜ ਸਮੇਤ ਬਟਾਲਾ, ਡੇਰਾ ਬਾਬਾ ਨਾਨਕ, ਸੁਲਤਾਨਪੁਰ ਲੋਧੀ ਵਰਗੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਸ਼ਹਿਰਾਂ ਸਮੇਤ ਸਾਰੇ ਜ਼ਿਲਾ ਹੈੱਡਕੁਆਰਟਰਾਂ ਦੇ ਨਾਲ-ਨਾਲ 26 ਥਾਵਾਂ ਉਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਇਹ ਸ਼ੋਅ ਕਰਵਾਏ ਜਾਣਗੇ
 

ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਇਸ ਡਿਜੀਟਲ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਦੋਵਾਂ ਮੰਤਰੀਆਂ ਨੇ ਕਿਹਾ ਕਿ ਮੌਜੂਦਾ ਧਰੂਵੀਕਰਨ ਦੇ ਮਾਹੌਲ ਵਿੱਚ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਢੁਕਵਾਂ ਯਤਨ ਹੈ ਬਹੁਤ ਹੀ ਬਾਰੀਕਬੀਨੀ ਨਾਲ ਡਿਜ਼ਾਈਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰ ਗਿਆ

 

ਉਨਾਂ ਦੱਸਿਆ ਕਿ ਪੰਜਾਬ ਭਰ ਵਿੱਚ ਤਕਰੀਬਨ 10 ਥਾਵਾਂ ਉਤੇ ਸਤਲੁਜ ਤੇ ਬਿਆਸ ਦਰਿਆ ਦੇ ਕਿਨਾਰਿਆਂ ਉਤੇ ਫਲੋਟਿੰਗ ਸ਼ੋਅ ਕਰਵਾਏ ਜਾਣਗੇ


ਸ੍ਰੀ ਚੰਨੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖ਼ਿਲਾਫ਼ ਹਮੇਸ਼ਾ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ ਉਨਾਂ ਸਾਰੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਇਨਾਂ ਧਾਰਮਿਕ ਸਮਾਗਮਾਂ ਨੂੰ ਮਨਾਉਣ

 

ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਭਰ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਨਿੱਜੀ ਤੌਰ ਉਤੇ ਨਜ਼ਰਸਾਨੀ ਕਰ ਰਹੇ ਹਨ

 

ਉਨਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਨੂੰ ਆਪਣੇ ਜੀਵਨ ਦੌਰਾਨ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mohali painted in spiritual color before 550th Prakash purab of Guru nanak dev