ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ ਦਾ ਅਧਿਆਪਕ ਆਗੂ ਮੁਅੱਤਲ, ਅਧਿਆਪਕ ਵਰਗ ’ਚ ਰੋਸ

ਫਾਇਲ ਫੋਟੋ

ਮੋਹਾਲੀ ਜ਼ਿਲ੍ਹੇ ਦੇ ਅਧਿਆਪਕ ਆਗੂ ਨੂੰ ਬਿਨਾਂ ਕਿਸੇ ਕਾਰਨ ਦੱਸਦਿਆਂ ਮੁਅੱਤਲ ਕੀਤੇ ਜਾਣ ਉਤੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਸੰਘਰਸ਼ ਦੇ ਰੌਂਅ ਵਿਚ ਹੈ। ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪ੍ਰੈਸ ਨੋਟ ਜਾਰੀ ਕਰਦਿਆਂ ਵਿਕਰਮ ਦੇਵ ਸਿੰਘ ਨੇ ਤੁਰੰਤ ਮੁਅੱਤਲ ਹੁਕਮ ਰੱਦ ਕਰਨ ਦੀ ਮੰਗ ਕੀਤੀ।

 

ਅਧਿਆਪਕ ਆਗੂ ਨੇ ਕਿਹਾ ਕਿ ਜਿਲ੍ਹਾ ਸਿੱਖਿਆ ਅਫਸਰ (ਐ: ਸਿ) ਐੱਸ.ਏ.ਐੱਸ ਨਗਰ ਵੱਲੋਂ ਅੱਜ ਇੱਕ ਪੱਤਰ ਜਾਰੀ ਕਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਕਾਂਸਲ, ਬਲਾਕ ਖਰੜ੍ਹ-1 ਵਿੱਚ ਬਤੌਰ ਹੈਡ ਟੀਚਰ ਕੰਮ ਕਰ ਰਹੇ ਅਧਿਆਪਕ ਆਗੂ ਨਰਾਇਣ ਦੱਤ ਤਿਵਾੜੀ ਦੀਆਂ ਸੇਵਾਵਾਂ ਬਿਨਾ ਕੋਈ ਵੇਰਵਾ ਦਿੱਤਿਆਂ ਪ੍ਰਬੰਧਕੀ ਕਾਰਨਾਂ ਕਰਕੇ ਤਤਕਾਲ ਸਮੇਂ ਤੋਂ ਮੁਅੱਤਲ ਕਾਰਨ ਨਾਲ ਅਧਿਆਪਕ ਵਰਗ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਧਿਆਪਕ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ ਟਕਰਾਅ ਦੇ ਅਸਾਰ ਬਣ ਗਏ ਹਨ।

 

ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂਆਂ ਹਰਜੀਤ ਸਿੰਘ ਬਸੋਤਾ, ਸੁਖਵਿੰਦਰ ਸਿੰਘ ਚਾਹਲ, ਦਵਿੰਦਰ ਸਿੰਘ ਪੂਨੀਆ, ਹਰਜਿੰਦਰ ਪਾਲ ਪੰਨੂੰ, ਬਲਕਾਰ ਸਿੰਘ ਵਲਟੋਹਾ, ਬਲਜੀਤ ਸਿੰਘ ਸਲਾਣਾ, ਹਰਦੀਪ ਸਿੰਘ ਟੋਡਰਪੁਰ, ਜਸਵਿੰਦਰ ਸਿੰਘ ਔਜਲਾ, ਹਾਕਮ ਸਿੰਘ, ਦਲਜੀਤ ਸਿੰਘ ਸਫੀਪੁਰ, ਰਣਜੀਤ ਸਿੰਘ ਰਬਾਬੀ, ਅਮਰਜੀਤ ਕੰਬੋਜ, ਹਰਜੀਤ ਜੁਨੇਜਾ, ਕਰਮਿੰਦਰ ਸਿੰਘ ਅਤੇ ਵਿਨੀਤ ਕੁਮਾਰ ਆਦਿ ਨੇ ਮੋਹਾਲੀ ਜਿਲ੍ਹੇ ਤੋਂ ਸੰਘਰਸ਼ ਕਮੇਟੀ ਦੇ ਆਗੂ ਨਰਾਇਣ ਦੱਤ ਤਿਵਾੜੀ ਨੂੰ ਜਿਲ੍ਹਾ ਸਿੱਖਿਆ ਅਫਸਰ (ਐ: ਸਿ) ਵੱਲੋਂ ਅਧਿਆਪਕਾਂ ਦੇ ਸੰਘਰਸ਼ਾਂ ਦੌਰਾਨ ਆਗੂ ਵਜੋਂ ਸਰਗਰਮ ਭੂਮਿਕਾ ਨਿਭਾਉਣ ਕਾਰਨ ਨਿਸ਼ਾਨੇ ‘ਤੇ ਲੈਂਦਿਆਂ ਮੁਅੱਤਲ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਇਸ ਮੁਅੱਤਲੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

 

ਆਗੂਆਂ ਨੇ ਦੱਸਿਆ ਕਿ ਅਜਿਹੇ ਮਿਹਨਤੀ ਅਤੇ ਉੱਦਮੀ ਅਧਿਆਪਕ ਦੀ ਮੁਅੱਤਲੀ ਹੋਣ ਕਾਰਨ ਅਧਿਆਪਕ ਵਰਗ ਵਿੱਚ ਪਾਏ ਜਾ ਰਹੇ ਸਖਤ ਰੋਸ ਤੋਂ ਸਿੱਖਿਆ ਮੰਤਰੀ ਪੰਜਾਬ ਨੂੰ ਜਾਣੂ ਕਰਵਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਅਧਿਆਪਕ ਆਗੂ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਦੇ ਨਾਲ ਨਾਲ ਜਿਲ੍ਹਾ ਸਿੱਖਿਆ ਅਫਸਰ (ਐ: ਸਿ) ਮੋਹਾਲੀ ਨੂੰ ਜਿਲ੍ਹੇ ਵਿੱਚੋਂ ਤਬਦੀਲ ਕਰਨ ਦੀ ਮੰਗ ਵੀ ਰੱਖੀ ਜਾਵੇਗੀ। ਆਗੂਆਂ ਨੇ ਚੇਤਵਾਨੀ ਦਿੱਤੀ ਕਿ ਜੇਕਰ ਮੁਅੱਤਲੀ ਰੱਦ ਨਾ ਕੀਤੀ ਤਾਂ ਛੇਤੀ ਹੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Mohali teacher Leader suspended