ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਿੰਦਰ ਸਿੰਘ ਕੇਪੀ ਲਾਏ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ

ਸੀਨੀਅਰ ਕਾਂਗਰਸੀ ਆਗੂ ਸ੍ਰੀ ਮਹਿੰਦਰ ਸਿੰਘ ਕੇਪੀ ਨੇ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।

 

ਸੀ੍ਰ ਕੇ.ਪੀ,  ਦੁਆਬਾ ਦੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਦੇ ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਦੇ ਅਹੁਹਦਿਆਂ 'ਤੇ ਰਹਿ ਚੁੱਕੇ ਹਨ। ਉਸ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ।

 

ਇਸ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸ੍ਰੀ ਕੇਪੀ ਨੇ ਕਿਹਾ ਕਿ ਉਹ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮਿਲਕੇ ਵਿਭਾਗ ਅਤੇ ਬੋਰਡ ਵਲੋਂ ਨੌਜਵਾਨਾਂ ਨੂੰ ਕਿੱਤਾਮੁਖੀ ਤੇ ਹੁਨਰਭਰਪੂਰ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਲਏ ਗਏ ਸਾਰੇ ਫੈਸਲਿਆਂ ਨੂੰ ਲਾਗੂ ਕਰਨ ਦੀ ਸੁਹਿਰਦਤਾ ਨਾਲ ਕੋਸ਼ਿਸ਼ ਕਰਨਗੇ ਤਾਂ ਜੋ ਰਾਜ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।

 

ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚੰਨੀ ਵੱਲੋਂ ਵਿਦਿਆਰਥੀਆਂ ਨੂੰ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਲਿਆਉਣ ਸਬੰਧੀ  ਬੋਰਡ ਵਲੋਂ ਚੁੱਕੇ ਗਏ ਕਦਮਾਂ ਨੂੰ ਲਾਗੂ ਕਰਨ ਲਈ  ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

 

ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ  ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਪ੍ਰਗਟ ਸਿੰਘ ਵਿਧਾਇਕ, ਅਵਤਾਰ ਸਿੰਘ ਜੂਨੀਅਰ ਵਿਧਾਇਕ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ ਰਾਜ ਵੇਰਕਾ ਵੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mohinder Singh KP appointed chairman of the Punjab State Technical Education Board