ਮਹਿੰਦਰਪਾਲ ਬਿੱਟੂ ਕਤਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਜਿਨ੍ਹਾਂ ਵਿੱਚ ਗੁਰਸੇਵਕ ਸਿੰਘ, ਹਵਾਲਾਤੀ ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਸ਼ਾਮਲ ਹਨ, ਦਾ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਦੇ ਰਿਮਾਂਡ ਵਿੱਚ ਹੋਰ 2 ਦਿਨ ਦਾ ਵਾਧਾ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਮਹਿੰਦਰ ਪਾਲ ਸਿੰਘ ਬਿੱਟੂ ਜਿੱਥੇ ਡੇਰਾ ਸਿਰਸਾ ਦਾ ਸ਼ਰਧਾਲੂ ਰਿਹਾ ਸੀ, ਉੱਥੇ ਉਹ ਸਾਲ 2015 ਦੌਰਾਨ ਪੰਜਾਬ ਦੇ ਬਰਗਾੜੀ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਘਟਨਾ ਦਾ ਮੁੱਖ ਮੁਲਜ਼ਮ ਵੀ ਸੀ ਤੇ ਅਗਲੇ ਕੁਝ ਦਿਨਾਂ ਅੰਦਰ SIT (ਵਿਸ਼ੇਸ਼ ਜਾਂਚ ਟੀਮ) ਨੇ ਉਸ ਤੋਂ ਪੁੱਛਗਿੱਛ ਵੀ ਕਰਨੀ ਸੀ।