ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀ ਏਜੰਸੀਆਂ ਨੇ ਖਰੀਦੀ ਕਣਕ 'ਚੋਂ 95 ਫੀ ਸਦੀ ਚੁੱਕੀ

ਸਰਕਾਰੀ ਏਜੰਸੀਆਂ ਨੇ ਖਰੀਦੀ ਕਣਕ 'ਚੋਂ 95 ਫੀ ਸਦੀ ਚੁੱਕੀ

ਪੰਜਾਬ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਚੱਲ ਰਹੀ ਕਣਕ ਦੀ ਖ਼ਰੀਦ 25 ਮਈ ਤੱਕ ਕੀਤੀ ਜਾਵੇਗੀ

 

ਉਨ੍ਹਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚੋਂ ਖ਼ਰੀਦੀ ਕਣਕ ਦੀ ਚੁਕਾਈ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦੀ ਕੁੱਲ ਕਣਕ ਵਿੱਚੋਂ 95 ਫ਼ੀਸਦ ਕਣਕ ਦੀ ਚੁਕਾਈ ਮੁਕੰਮਲ ਹੋ ਚੁੱਕੀ ਹੈ ਬਠਿੰਡਾ, ਫ਼ਰੀਦਕੋਟ, ਕਪੂਰਥਲਾ, ਪਟਿਆਲਾ, ਸੰਗਰੂਰ, ਐਸ..ਐਸ. ਨਗਰ ਅਤੇ ਮਾਨਸਾ ਵਿੱਚ 99 ਫ਼ੀਸਦ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈਕਿਸਾਨਾਂ ਨੂੰ ਆਪਣੀ ਕਣਕ ਨੂੰ ਜਲਦੀ ਤੋਂ ਜਲਦੀ ਅਨਾਜ ਮੰਡੀਆਂ ਤਕ ਪਹੁੰਚਾਉਣ ਦੀ ਅਪੀਲ ਕਰਦਿਆਂ ਬੁਲਾਰੇ ਨੇ ਕਿਹਾ ਕਿ ਖੁਰਾਕ ਵਿਭਾਗ ਵੱਲੋਂ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਉਨਾਂ ਕਿਹਾ ਕਿ ਕਣਕ ਦੀ ਖਰੀਦ ਨਾਲ ਸੂਬੇ ਦੇ 8.20 ਲੱਖ ਕਿਸਾਨਾਂ ਨੂੰ ਲਾਭ ਹੋਇਆ ਹੈ ਸੂਬਾ ਖਰੀਦ ਏਜੰਸੀਆਂ ਵੱਲੋਂ 22 ਮਈ, 2019 ਤੱਕ 20,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:More than 95 Percent of the wheat stock procured by Government agencies