ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੋਪੜ ਲਾਗੇ ਖੜ੍ਹੇ ਟਿੱਪਰ ਨਾਲ ਟਕਰਾਓੁਣ ਕਾਰਨ ਮੋਟਰਸਾਇਕਲ ਸਵਾਰ ਦੀ ਮੌਤ

ਰੋਪੜ ਲਾਗੇ ਖੜ੍ਹੇ ਟਿੱਪਰ ਨਾਲ ਟਕਰਾਓੁਣ ਕਾਰਨ ਮੋਟਰਸਾਇਕਲ ਸਵਾਰ ਦੀ ਮੌਤ

ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗਤੇ ਸੜਕ ਕਿਨਾਰੇ ਖੜ੍ਹੇ ਟਿੱਪਰ ਨਾਲ ਟਕਰਾਅ ਜਾਣ ਕਰਕੇ 27 ਸਾਲਾ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੋਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੂਰਪੁਰ ਬੇਦੀ ਦੇ ਐਸਐਚਓ ਜਤਿਨ ਕਪੂਰ ਨੇ ਦੱਸਿਆ ਕਿ ਸਨਿੱਚਰਵਾਰ–ਐਤਵਾਰ ਦੀ ਰਾਤ ਨੂੰ ਕਰੀਬ ਦੋ ਵਜੇ ਪਿੰਡ ਟਿੱਬਾ ਟੱਪਰੀਆਂ ਦਾ ਨੌਜਵਾਨ ਕਿਰਨਜੀਤ ਸਿੰਘ ਪੁੱਤਰ ਮਾਸਟਰ ਜਸਵੀਰ ਸਿੰਘ ਨੂਰਪੁਰ ਬੇਦੀ ਕਿਸੇ ਵਿਆਹ ਸਮਾਗਮ ਤੋਂ ਵਾਪਸ ਰਿਹਾ ਸੀ ਕਿ ਇਸ ਦੌਰਾਨ ਘਰ ਤੋਂ ਕਰੀਬ ਇਕ ਕਿਲੋਮੀਟਰ ਪਹਿਲਾਂ ਪਿੰਡ ਔਲਖ ਲਾਗੇ ਮੁੱਖ ਮਾਰਗ ਤੇ ਸੜਕ ਕਿਨਾਰੇ ਖੜ੍ਹੇ ਰੇਤ ਦੇ ਭਰੇ ਟਿੱਪਰ ਦੇ ਨਾਲ ਓਕਤ ਨੌਜਵਾਨ ਦਾ ਮੋਟਰਸਾਈਕਲ ਅਚਾਨਕ ਟਕਰਾ ਗਿਆ ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

 

 

ਕੁਲਵਿੰਦਰਜੀਤ ਸਿੰਘ ਦੀ ਰਿਪੋਰਟ ਮੁਤਾਬਕ ਕਈ ਘੰਟਿਆਂ ਬਾਅਦ ਸਵੇਰੇ ਸੈਰ ਕਰ ਰਹੇ ਕੁਝ ਵਿਅਕਤੀਆਂ ਨੇ ਸੜਕ ਤੇ ਡਿੱਗੇ ਹੋਏ ਨੌਜਵਾਨ ਨੂੰ ਦੇਖ ਕੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ।

 

 

ਇਸ ਸਬੰਦੀ ਜਤਿਨ ਕਪੂਰ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭਾਈ ਜੈਤਾ ਜੀ ਹਸਪਤਾਲ ਅਨੰਦਪੁਰ ਭੇਜ ਦਿੱਤਾ ਹੈ।

 

 

ਨੌਜਵਾਨ ਦੀ ਮੌਤ ਕਾਰਨ ਪਿੰਡ ਟੱਪਰੀਆਂ ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

 

 

ਹਾਲੇ ਪੁਲਿਸ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਇਹ ਹਾਦਸਾ ਰਾਤ ਸਮੇਂ ਸੰਘਣੀ ਧੁੰਦ ਕਾਰਨ ਵਾਪਰਿਆ ਕਿ ਜਾਂ ਇਸ ਦਾ ਕੋਈ ਹੋਰ ਕਾਰਨ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Motorcycle borne killed near Ropar in road mishap