ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

MP ਰਵਨੀਤ ਸਿੰਘ ਬਿੱਟੂ ਨੇ ਸੀ.ਏ.ਏ. ਨੂੰ ਦੱਸਿਆ ‘ਕਾਲਾ ਕਾਨੂੰਨ’

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਸੀ... ਨੂੰ ਕਾਲਾ ਕਾਨੂੰਨ ਦੱਸਿਆ। ਬਿੱਟ ਨੇ ਕਿਹਾ ਕਿ ਸੀਏਏ ਬਹੁਤੇ ਸੂਬਿਆਂ ਵਿੱਚ ਲਾਗੂ ਨਹੀਂ ਹੋਵੇਗਾ ਕਿਉਂਕਿ 70 ਫੀਸਦੀ ਮੁੱਖ ਮੰਤਰੀ ਹੁਣ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਤੋਂ ਹਨ ਅਤੇ ਇਹ ਤੱਥ ਭਾਜਪਾ ਦੇ ਡਿੱਗ ਰਹੇ ਵੱਕਾਰ ਵੱਲ ਵੀ ਸਪੱਸ਼ਟ ਇਸ਼ਾਰਾ ਕਰਦੇ ਹਨ


ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਰੋਸ ਮਾਰਚ ਵਿੱਚ ਸ਼ਮੂਲੀਅਤ ਕੀਤੀ ਜੋ ਦਰੇਸੀ ਗਰਾਊਂਡ ਤੋਂ ਸ਼ੁਰੂ ਹੋ ਕੇ ਮਾਤਾ ਰਾਣੀ ਚੌਕ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਕੋਲ ਸਮਾਪਤ ਹੋਇਆ

 

ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਸੰਸਦ ਮੈਂਬਰ ਪਰਨੀਤ ਕੌਰ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਵੀ ਹਾਜ਼ਰ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:MP Ravneet Singh Bittu called black law to CAA