ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ

ਫ਼ਿਰੋਜਪੁਰ ਤੋਂ ਮੌਜੂਦਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅੱਜ ਸੋਮਵਾਰ ਨੂੰ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਸ਼ੇਰ ਸਿੰਘ ਘੁਬਾਇਆ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਘੁਬਾਇਆ ਚ ਦੂਰੀਆਂ ਬਣੀਆਂ ਹੋਈਆਂ ਸਨ। ਘੁਬਾਇਆ ਨੇ ਕਿਹਾ ਕਿ ਪਾਰਟੀ ਚ ਉਨ੍ਹਾਂ ਨਾਲ ਪਿਛਲੇ ਕਾਫੀ ਸਮੇਂ ਤੋਂ ਫਰਕਬਾਜ਼ੀ ਕੀਤੀ ਜਾ ਰਿਹਾ ਸੀ। ਘੁਬਾਇਆ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ' ਜਲਦ ਹੀ ਕਿਸੇ ਵਧੀਆ ਪਾਰਟੀ ਨਾਲ ਜੁੜਣਗੇ।

 

ਘੁਬਾਇਆ ਨੇ ਕਿਹਾ ਕਿ ਸਮਾਜ ਭਲਾਈ ਅਤੇ ਲੋਕਾਂ ਦੇ ਵਿਕਾਸ ਲਈ ਕੰਮ ਵਾਲੀ ਪਾਰਟੀ ਅਤੇ ਸਾਫ਼ ਨੀਅਤ ਵਾਲੇ ਲੋਕਾਂ ਨਾਲ ਹੀ ਜੁੜ ਕੇ ਉਹ ਕੰਮ ਕਰਨਾ ਚਾਹੁੰਦੇ ਹਨ।

 

ਦੱਸਣਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਅਕਾਲੀ ਦਲ ਦੇ ਦੋ ਵਾਰ ਵਿਧਾਇਕ ਅਤੇ ਦੋ ਵਾਰ ਫ਼ਿਰੋਜ਼ਪੁਰ ਤੋਂ ਅਕਾਲੀ ਦਲ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:MP Sher Singh Ghubaya resigned from the Akali Dal