ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਾਘੀ ਜੋੜ ਮੇਲੇ ਮੌਕੇ ਵੱਡੀ ਗਿਣਤੀ 'ਚ ਸੰਗਤ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਨਤਮਸਤਕ

ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ 'ਚ ਮਾਘੀ ਜੋੜ ਮੇਲੇ ਦਾ ਅੱਜ ਤੀਜਾ ਅਤੇ ਆਖਰੀ ਦਿਨ ਹੈ। ਸਵੇਰ ਤੋਂ ਹੀ ਵੱਡੀ ਗਿਣਤੀ 'ਚ ਦੂਰੋਂ-ਨੇੜਿਓਂ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੇ ਹਨ। ਸਿੱਖ ਇਤਿਹਾਸ 'ਚ ਇਹ ਦਿਨ ਬੇਹੱਦ ਮਹੱਤਵਪੂਰਨ ਹੈ।
 

 

ਇਸ ਮੌਕੇ ਲੋਕਾਂ ਨੇ ਪਵਿੱਤਰ ਮੁਕਤ ਸਰੋਵਰ 'ਚ ਇਸ਼ਨਾਨ ਕੀਤਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਤ 12 ਵਜੇ ਤੋਂ ਹੀ ਵੱਡੀ ਗਿਣਤੀ 'ਚ ਸੰਗਤ ਇਸ਼ਨਾਨ ਕਰਨ ਲੱਗ ਜਾਂਦੀ ਹੈ। ਮਾਘੀ ਦੇ ਇਸ਼ਨਾਨ ਦੀ ਵੀ ਖਾਸ ਮਹੱਤਤਾ ਹੈ।
ਇਸ ਮੇਲੇ ਦੀ ਸ਼ੁਰੂਆਤ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੁੰਦੀ ਹੈ, ਜਦਕਿ ਅੰਤਮ ਦਿਨ ਨਿਹੰਗ ਸਿੰਘ ਮਹੱਲਾ ਸਜਾਉਂਦੇ ਹਨ। 

 


 

ਦੱਸ ਦੇਈਏ ਕਿ ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਿੰਘ ਜੀ ਨੇ ਇਸ ਸਥਾਨ 'ਤੇ ਮੁਗਲ ਹਕੂਮਤ ਵਿਰੁੱਧ ਆਪਣੀ ਆਖਰੀ ਜੰਗ ਲੜੀ ਸੀ। ਜਿਸ ਨੂੰ ਖਿਦਰਾਣੇ ਦੀ ਜੰਗ ਕਿਹਾ ਜਾਂਦਾ ਹੈ। ਸੰਨ 1705 ਈ. 'ਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਯੁੱਧ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ ਸੀ।
 

 

ਜਿਸ ਤੋਂ ਬਾਅਦ ਉਨ੍ਹਾਂ ਦੁਸ਼ਮਣਾਂ ਦੀ ਫੌਜ ਨਾਲ ਜੰਗ ਕਰਦੇ ਹੋਏ ਵੱਖ-ਵੱਖ ਥਾਵਾਂ 'ਤੇ ਮਾਲਵਾ ਦੀ ਧਰਤੀ ਵੱਲ ਰੁਖ ਕੀਤਾ। ਗੁਰੂ ਜੀ ਨੇ ਸਿੱਖ ਸਿਪਾਹੀਆਂ ਸਮੇਤ ਖਿਦਰਾਣੇ ਵੱਲ ਚਾਲੇ ਪਾਏ ਤੇ ਖਿਦਰਾਣੇ ਦੀ ਢਾਬ 'ਤੇ ਜਾ ਪੁੱਜੇ। ਜਿਹੜੇ ਮਹਾਨ 40 ਸਿੱਖ ਯੋਧੇ ਗੁਰੂ ਜੀ ਨੂੰ ਬੇਦਾਵਾ ਦੇ ਗਏ ਸਨ, ਇਸ ਪਵਿੱਤਰ ਧਰਤੀ 'ਤੇ ਉਨ੍ਹਾਂ ਨੇ ਵੀ ਗੁਰੂ ਸਾਹਿਬ ਨਾਲ ਮਿਲ ਕੇ ਮੋਰਚੇ ਕਾਇਮ ਕਰ ਲਏ।
 

 

ਇਸ ਅਸਥਾਨ 'ਤੇ ਹੀ ਸਿੱਖਾਂ ਨੇ ਆਸਰਾ ਲਿਆ ਅਤੇ ਮੁਗਲ ਫੌਜ 'ਤੇ ਹਮਲਾ ਕੀਤਾ। ਮੁਗਲ ਫੌਜ ਦੇ ਕਈ ਸਿਪਾਹੀ ਮਾਰੇ ਗਏ ਅਤੇ ਕਈ ਭੱਜ ਗਏ। ਯੁੱਧ ਦੌਰਾਨ ਕਈ ਸਿੰਘ ਵੀ ਸ਼ਹੀਦ ਹੋ ਗਏ।ਇਸ ਪਵਿੱਤਰ ਧਰਤੀ 'ਤੇ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਹਾਂ ਸਿੰਘ ਜੀ ਜੋ ਆਪਣੇ ਸਾਥੀਆਂ ਸਮੇਤ ਅਨੰਦਪੁਰ ਸਾਹਿਬ ਵਿਖੇ ਬੇਦਾਵਾ ਕਰਕੇ ਆਏ ਸਨ, ਉਨ੍ਹਾਂ ਦੇ ਬੇਦਾਵੇ ਨੂੰ ਪਾੜ ਕੇ ਸਿੰਘਾਂ ਨੂੰ ਮੁਕਤ ਕੀਤਾ। ਭਾਈ ਮਹਾਂ ਸਿੰਘ ਜੀ ਨੇ ਇਸੇ ਥਾਂ 'ਤੇ ਸ਼ਹੀਦੀ ਪ੍ਰਾਪਤ ਕੀਤੀ। ਜਿਸ ਤੋਂ ਬਾਅਦ ਇਸ ਧਰਤੀ ਦਾ ਨਾਮ ਸ੍ਰੀ ਮੁਕਤਸਰ ਸਾਹਿਬ ਪੈ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Muktsar Jor Mela Pay Tribute to Guru Gobind Singh ji and His 40 Sikh warriors