ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ – ਡੀਜੀਪੀ ਪੰਜਾਬ

ਬੀਤੇ ਦਿਨੀਂ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵਲੋਂ ਕੀਤੀ ਬਿਆਨਬਾਜ਼ੀ ਦੀ ਚੁਫੇਰਿਓਂ ਹੋਈ ਨਿਖੇਧੀ ਅਤੇ ਸਿੱਖ ਸੰਗਤ ਵਿੱਚ ਪੈਦਾ ਗੁੱਸੇ ਦੇ ਮੱਦੇਨਜ਼ਰ ਡੀਜੀਪੀ ਹੁਰਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਕੇ ਆਪਣੇ ਵੱਲੋਂ ਕੀਤੀ ਬਿਆਨਬਾਜ਼ੀ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

 

 

ਉਨ੍ਹਾਂ ਟਵੀਟ ਵਿੱਚ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਨੂੰ ਵੀ ਠੇਸ ਪਹੁੰਚਾਉਣਾ ਨਹੀਂ ਸੀ। ਮੈਂ ਸਿਰਫ ਪੰਜਾਬ ਵਿੱਚ ਇੱਕ ਸੁਰੱਖਿਅਤ ਅਤੇ ਸ਼ਾਂਤਮਈ ਵਾਤਾਵਰਣ ਨੂੰ ਯਕੀਨੀ ਬਣਾਉਣਾ ਚਾਹੁੰਦਾ ਹਾਂ ਜੋ ਹਰੇਕ ਨਾਗਰਿਕ ਲਈ ਪ੍ਰਫੁੱਲਤ ਅਤੇ ਖੁਸ਼ਹਾਲ ਹੋਵੇ।

 

ਉਨ੍ਹਾਂ ਇਹ ਵੀ ਕਿਹਾ ਕਿ ਮੈਂ ਆਪਣੀ 32 ਸਾਲਾਂ ਦੀ ਸੇਵਾ ਦੌਰਾਨ ਆਪਣੇ ਗ੍ਰਹਿ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: My purpose was not to hurt anyone - DGP Punjab