ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CBI ਕਲੋਜ਼ਰ ਰਿਪੋਰਟ ਬਾਰੇ ਮੇਰਾ ਬਿਆਨ ਤੋੜ ਮਰੋੜ ਕੇ ਪੇਸ਼ ਕੀਤਾ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬੇਅਦਬੀ ਕੇਸ ' ਸੀਬੀਆਈ ਦੀ ਕਲੋਜ਼ਰ ਰਿਪੋਰਟ ਬਾਰੇ ਮੀਡੀਆ ਵੱਲੋਂ ਪੇਸ਼ ਕੀਤੇ ਉਨ੍ਹਾਂ ਦੇ ਬਿਆਨ ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਬਿਲਕੁਲ ਹੀ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ

 

ਉਨ੍ਹਾਂ ਕਿਹਾ ਕਿ ਮੈਂ ਬੇਅਦਬੀ ਦੇ ਕੇਸ ਵਿਚ ਕਦੇ ਵੀ ਕਿਸੇ ਨੂੰ ਕਲੀਨ ਚਿਟ ਨਹੀਂ ਦਿੱਤੀ ਅਤੇ ਨਾ ਹੀ ਡੇਰਾ ਪ੍ਰੇਮੀਆਂ ਦੀ ਗਿਰਫਤਾਰੀ ਨੂੰ ਗਲਤ ਕਰਾਰ ਦਿੱਤਾ ਹੈ ਇਸ ਦੇ ਉਲਟ ਮੀਡੀਆ ਨਾਲ ਗੱਲਬਾਤ ਕਰਦਿਆਂ ਮੈਂ ਇਸ ਗੱਲ ਉੱਤੇ ਜ਼ੋਰ ਦਿੱਤਾ ਸੀ ਕਿ ਅਕਾਲੀ ਦਲ ਇਸ ਕਲੋਜ਼ਰ ਰਿਪੋਰਟ ਦਾ ਸਖ਼ਤ ਵਿਰੋਧ ਕਰਦਾ ਹੈ ਅਤੇ ਚਾਹੁੰਦਾ ਹੈ ਕਿ ਇਸ ਕੇਸ ਨੂੰ ਕਿਸੇ ਸਿੱਟੇ ਉਤੇ ਪਹੁੰਚਾਇਆ ਜਾਵੇ
 

ਅਕਾਲੀ ਦਲ ਦੇ ਪ੍ਰਧਾਨ ਨੇ ਕਲੋਜ਼ਰ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਇਸ ਜਾਂਚ ਨੂੰ ਬੰਦ ਕੀਤੇ ਜਾਣ ਵਿਰੁੱਧ ਮੈਂ ਪੂਰੀ ਦ੍ਰਿੜਤਾ ਨਾਲ ਆਪਣਾ ਅਤੇ ਆਪਣੀ ਪਾਰਟੀ ਦਾ ਸਟੈਡ ਦੁਹਰਾਉਂਦਾ ਹਾਂ ਅਸੀਂ ਇਸ ਕਲੋਜ਼ਰ ਰਿਪੋਰਟ ਨੂੰ ਵਾਪਸ ਲਏ ਜਾਣ ਦੇ ਹੱਕ ਵਿਚ ਹਾਂ ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੀਬੀਆਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਘਿਨੌਣੇ ਕੇਸ ਦੀ ਜਾਂਚ ਨੂੰ ਅੰਤਿਮ ਸਿੱਟੇ ਉੱਤੇ ਪਹੁੰਚਾਉਣ ਦਾ ਨਿਰਦੇਸ਼ ਦੇਵੇ

 

ਉਨ੍ਹਾਂ ਕਿਹਾ ਕਿ ਅਕਾਲੀ ਦਲ ਅਸਲੀ ਦੋਸ਼ੀਆਂ, ਉਨ੍ਹਾਂ ਦੇ ਸਪਾਂਸਰਾਂ ਅਤੇ ਇਸ ਘਿਨੌਣੀ ਸਾਜ਼ਿਸ਼ ਦੇ ਸਰਗਨਿਆਂ ਨੂੰ ਲੋਕਾਂ ਦੇ ਸਾਹਮਣੇ ਨੰਗਾ ਕਰਨਾ ਚਾਹੁੰਦਾ ਹੈ ਅਤੇ ਉਨ੍ਹਾਂ ਨੂੰ ਕਾਨੂੰਨ ਰਾਹੀਂ ਇੱਕ ਅਜਿਹੀ ਮਿਸਾਲੀ ਸਜ਼ਾ ਦਿਵਾਉਣੀ ਚਾਹੁੰਦਾ ਹੈ ਕਿ ਭਵਿੱਖ ਵਿਚ ਕੋਈ ਅਜਿਹੀ ਨਾਪਾਕ ਹਰਕਤ ਕਰਨ ਦੀ ਜੁਅਰਤ ਨਾ ਕਰੇ

 

ਬਾਦਲ ਨੇ ਅੱਗੇ ਕਿਹਾ ਕਿ ਇਹ ਵੇਖ ਕੇ ਸਾਰੇ ਸਿੱਖਾਂ ਨੂੰ ਬਹੁਤ ਹੀ ਦੁੱਖ ਹੁੰਦਾ ਹੈ ਕਿ ਸੂਬੇ ਅੰਦਰ ਬੇਅਦਬੀ ਦੀਆਂ ਘਿਣਾਉਣੀਆਂ ਘਟਨਾਵਾਂ ਲਗਾਤਾਰ ਜਾਰੀ ਹਨ ਅਤੇ ਕਾਂਗਰਸ ਸਰਕਾਰ ਨੇ ਇਸ ਸਾਰੀ ਸਾਜ਼ਿਸ਼ ਦੀ ਜੜ੍ਹ ਤਕ ਜਾਣ ਲਈ ਕੋਈ ਗੰਭੀਰਤਾ ਜਾਂ ਕਾਹਲ ਨਹੀਂ ਵਿਖਾਈ ਹੈ


ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਹ ਵੀ ਬੜੇ ਅਫਸੋਸ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਅਸਲੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਬਜਾਇ ਕਾਂਗਰਸ ਸਰਕਾਰ ਦੀ ਸਿਰਫ ਇਸ ਸੰਵੇਦਨਸ਼ੀਲ ਮੁੱਦੇ ਉੱਤੇ ਸਿਆਸਤ ਕਰਨ ਵਿਚ ਦਿਲਚਸਪੀ ਹੈ

 

ਉਨ੍ਹਾਂ ਕਿਹਾ ਕਿ ਅਜਿਹੀਆਂ ਵੰਡੀਆਂ ਪਾਉਣ ਵਾਲੀ ਸਿਆਸਤ ਵਿੱਚੋਂ ਕੁੱਝ ਨਹੀਂ ਨਿਕਲੇਗਾ ਇਸ ਮੁੱਦੇ ਦਾ ਸਿਆਸੀਕਰਨ ਕਰਨ ਦੀ ਬਜਾਇ ਜਿਹੜੇ ਵੀ ਦੋਸ਼ੀ ਹਨ, ਭਾਂਵੇ ਉਹ ਕੋਈ ਵੀ ਹੋਣ, ਉਨ੍ਹਾਂ ਨੂੰ ਫੜ ਕੇ ਸਿੱਖ ਭਾਈਚਾਰੇ ਦੇ ਤੌਖ਼ਲਿਆਂ ਨੂੰ ਦੂਰ ਕਰਨ ਦੇ ਯਤਨ ਕਰਨੇ ਚਾਹੀਦੇ ਹਨ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:My statement about the CBI closure report was twisted says Sukhbir Badal