ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਮੇਰੇ ਬਿਆਨ ਨੂੰ ਤੋੜ–ਮਰੋੜ– ਕੇ ਪੇਸ਼ ਕੀਤਾ ਗਿਆ: ਨਵਜੋਤ ਸਿੰਘ ਸਿੱਧੂ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੋਗਾ ਜਿਲੇ ਦੇ ਪਿੰਡ ਗਲੋਟੀ ਵਿਖੇ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਸੀ ਆਰ ਪੀ ਐਫ ਦ

ਪੁਲਵਾਮਾ ਅੱਤਵਾਦੀ ਹਮਲੇ ਬਾਰੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੇ ਕੈਬਿਨੇਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਉੱਤੇ ਇਸ ਵੇਲੇ ਚੁਪਾਸਿਓਂ ਹਮਲੇ ਹੋ ਰਹੇ ਹਨ। ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਹੋਰ ਪਾਰਟੀਆਂ ਨੇ ਤਾਂ ਉਨ੍ਹਾਂ ਦੀ ਆਲੋਚਨਾ ਕਰਨੀ ਹੀ ਹੈ, ਉਨ੍ਹਾਂ ਦੀ ਆਪਣੀ ਪਾਰਟੀ ਦੇ ਹੀ ਕੁਝ ਆਗੂਆਂ ਨੇ ਵੀ ਉਨ੍ਹਾਂ ਦੀ ਨੁਕਤਾਚੀਨੀ ਸ਼ੁਰੂ ਕਰ ਦਿੱਤੀ ਹੈ। ਸੋਸ਼ਲ ਮੀਡੀਆ ਉੱਤੇ ਅਜਿਹੀਆਂ ਖ਼ਬਰਾਂ ਵੀ ਚੱਲ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਸੋਨੀ ਟੀਵੀ ਦੇ ਬਹੁ–ਚਰਚਿਤ ਲੜੀਵਾਰ ‘ਕਪਿਲ ਸ਼ਰਮਾ ਸ਼ੋਅ’ ਵਿੱਚੋਂ ਕੱਢ ਦਿੱਤਾ ਗਿਆ ਹੈ।

 

 

ਇਸ ਦੇ ਜਵਾਬ ਵਿੱਚ ਸ੍ਰੀ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ‘ਕਪਿਲ ਸ਼ਰਮਾ ਸ਼ੋਅ’ ਦੇ ਕਿਸੇ ਵੀ ਪ੍ਰੋਡਿਊਸਰ ਜਾਂ ਕਿਸੇ ਵੀ ਹੋਰ ਵਿਅਕਤੀ ਨੇ ਅਜਿਹੀ ਕੋਈ ਸੂਚਨਾ ਨਹੀਂ ਦਿੱਤੀ ਹੈ।

 

 

ਉੱਧਰ ਲੁਧਿਆਣਾ ਤੋਂ ਅਨੀਸ਼ਾ ਸਰੀਨ ਦੀ ਰਿਪੋਰਟ ਮੁਤਾਬਕ ਲੁਧਿਆਣਾ ’ਚ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੁਲਵਾਮਾ ਦਹਿਸ਼ਤਗਰਦ ਹਮਲਾ ਬੁਜ਼ਦਿਲਾਨਾ ਕਾਰਵਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਬਿਆਨਾਂ ਨੂੰ ਤੋੜ–ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਟੀਵੀ ਚੈਨਲਾਂ ਨੇ ਜਾਣਬੁੱਝ ਕੇ ਉਨ੍ਹਾਂ ਦੇ ਬਿਆਨ ਦਾ ਅੱਧਾ ਹਿੱਸਾ ਹੀ ਚਲਾਇਆ ਹੈ, ਤਾਂ ਜੋ ਉਸ ਨੂੰ ਆਪਣੇ ਹਿਸਾਬ ਨਾਲ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਤਾਂ ਕਰਤਾਰਪੁਰ ਸਾਹਿਬ ਲਾਂਘੇ ਦੇ ਭਵਿੱਖ ਬਾਰੇ ਵੀ ਖ਼ਦਸ਼ਾ ਜ਼ਾਹਿਰ ਕੀਤਾ ਹੈ। ਸ੍ਰੀ ਸਿੱਧੂ ਅੱਜ 500 ਕਰੋੜ ਰੁਪਏ ਦੇ ਵੱਖੋ–ਵੱਖਰੇ ਪ੍ਰੋਜੈਕਟਾਂ ਦਾ ਐਲਾਨ ਕਰਨ ਲਈ ਲੁਧਿਆਣਾ ਆਏ ਸਨ।

 

 

ਇਸ ਤੋਂ ਇਲਾਵਾ ਸ੍ਰੀ ਨਵਜੋਤ ਸਿੰਘ ਸਿੱਧੂ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਗਲੋਟੀ ਵੀ ਗਏ, ਜਿੱਥੇ ਉਨ੍ਹਾਂ ਸੀਆਰਪੀਐੱਫ਼ ਦੇ ਸ਼ਹੀਦ ਜਵਾਨ ਜੈਮਪਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:My statement has been distorted Navjot Singh Sidhu