ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਾਇਬ ਤਹਿਸੀਲਦਾਰ ਦੇ ਰੀਡਰ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਨਥਾਣਾ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਦੇ ਰੀਡਰ ਜਸਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਭਗਵਾਨ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਂਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਵਲੋਂ ਉਸ ਨੂੰ ਜ਼ਮੀਨ ਦਾ ਕਬਜ਼ ਦਿਵਾਉਣ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਬਠਿੰਡਾ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।