ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨੰਗਲ ਦੇ ਲੋਕਾਂ ਨੂੰ ਮਿਲੇਗਾ ਟ੍ਰੈਫ਼ਿਕ ਜਾਮ ਤੋਂ ਛੁਟਕਾਰਾ ; ਜੂਨ ਚ ਬਣ ਜਾਵੇਗਾ ਫ਼ਲਾਈਓਵਰ 

ਪਿਛਲੇ ਲੰਮੇ ਸਮੇਂ ਤੋਂ ਟ੍ਰੈਫਿਕ ਜਾਮ ਦੀ ਮੁਸ਼ਕਿਲ ਨਾਲ ਜੂਝ ਰਹੇ ਨੰਗਲ ਦੇ ਲੋਕਾਂ ਨੂੰ ਜੂਨ ਮਹੀਨੇ ਤੱਕ ਰਾਹਤ ਮਿਲ ਜਾਵੇਗੀ। ਰਾਸ਼ਟਰੀ ਰਾਜ ਮਾਰਗ ਤੇ ਬਣ ਰਹੇ ਫਲਾਈਓਵਰ, ਜੋ ਕਿ1375.48 ਮੀਟਰ ਲੰਮਾ ਹੈ ਅਤੇ 82.77 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ, ਦੇ ਮੁਕੰਮਲ ਹੋ ਜਾਣ ਤੋਂ ਬਾਅਦ ਨਾ ਸਿਰਫ਼ ਟ੍ਰੈਫਿਕ ਜਾਮ ਦੀ ਪ੍ਰੇਸ਼ਾਨੀ ਤੋਂ ਰਾਹਤ ਹੋਵੇਗੀ, ਸਗੋਂ ਧਰਮਸ਼ਾਲਾ ਕਾਂਗੜਾ ਵਰਗੇ ਦੂਰ ਦਰਾਜ ਖੇਤਰਾਂ ਤੋਂ ਚੰਡੀਗੜ੍ਹ ਲਈ ਲੰਘਣ ਵਾਲੇ ਮੁਸਾਫਰਾਂ ਦਾ ਟਾਈਮ ਅਤੇ ਤੇਲ ਦੀ ਬੱਚਤ ਵੀ ਹੋਵੇਗੀ।
 

ਕੁਲਵਿੰਦਰ ਭਾਟੀਆ ਦੀ ਰਿਪੋਰਟ ਮੁਤਾਬਿਕ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਥਾਨਕ ਵਿਧਾਇਕ ਰਾਣਾ ਕੰਵਰਪਾਲ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਸੁੱਖ ਸੁਵਿਧਾਵਾਂ ਦੇਣ ਵਿੱਚ ਮੇਰੇ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਗਈ ਹੈ।

 

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਿੰਨੀਆਂ ਵੀ ਐਨਓਸੀ ਸਨ, ਸਭ ਸਮੇਂ ਸਿਰ ਦੇ ਕੇ ਪੁੱਲ ਨੂੰ ਟਾਈਮ 'ਤੇ ਮੁਕੰਮਲ ਹੋਣ ਵਿੱਚ ਪੂਰੀ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਾਲ ਇਲਾਕੇ ਦੇ ਲੋਕਾਂ ਦੇ ਕਾਰੋਬਾਰ ਨੂੰ ਵੀ ਵਾਧਾ ਹੋਵੇਗਾ।
 

ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਇਲਾਕੇ ਦੀ ਚਿਰੋਕਣੀ ਮੰਗ ਸਥਾਨਕ ਲਾਲਾ ਲਾਜਪਤ ਰਾਏ ਸਿਵਲ ਹਸਪਤਾਲ ਵਿੱਚ ਨਾ ਸਿਰਫ਼ ਐਮਰਜੈਂਸੀ ਸ਼ੁਰੂ ਕੀਤੀ ਗਈ ਹੈ ਸਗੋਂ ਇਸ ਨੂੰ ਚਲਾਉਣ ਲਈ ਸਰਕਾਰ ਵੱਲੋਂ 3 ਕਰੋੜ ਰੁਪਏ ਦੀ ਹੋਰ ਰਾਸ਼ੀ ਜਾਰੀ ਕੀਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nangal people get rid of traffic jam flyover will be made in June