ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਲਿਖੀ PM ਮੋਦੀ ਨੂੰ ਚਿੱਠੀ: ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਦੇ ਨਾਂਅ ’ਤੇ ਮਿਲਣ ਕੌਮੀ ਵੀਰਤਾ ਪੁਰਸਕਾਰ

ਕੈਪਟਨ ਨੇ ਲਿਖੀ PM ਮੋਦੀ ਨੂੰ ਚਿੱਠੀ: ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਦੇ ਨਾਂਅ ’ਤੇ ਮਿਲਣ ਕੌਮੀ ਵੀਰਤਾ ਪੁਰਸਕਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੇ ਨਾਂਅ ’ਤੇ ਕੌਮੀ ਵੀਰਤਾ ਐਵਾਰਡ ਦਿੱਤੇ ਜਾਣ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਸੋਨੇ ਦਾ ਇੱਕ ਯਾਦਗਾਰੀ ਸਿੱਕਾ ਜਾਰੀ ਕੀਤਾ ਜਾਵੇ।

 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮਹਾਨ ਹਸਤੀਆਂ ਦੀਆਂ ਕੁਰਬਾਨੀਆਂ ਨੂੰ ਇਹ ਇੱਕ ਸੱਚੀ ਸ਼ਰਧਾਂਜਲੀ ਹੋਵੇਗੀ। ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ ਦੀਵਾਨ ਟੋਡਰ ਮੱਲ ਨੇ ਮਨੁੱਖਤਾ ਲਈ ਆਪਣਾ ਸਭ ਕੁਝ ਤਿਆਗ ਦਿੱਤਾ ਸੀ ਤੇ ਜਿਸ ਵੀਰਤਾ ਨਾਲ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੇ ਬਲੀਦਾਨ ਦਿੱਤਾ; ਉਹ ਬੇਮਿਸਾਲ ਹੈ।

 

 

ਕੈਪਟਨ ਨੇ ਕਿਹਾ ਕਿ ਸਮੁੱਚੇ ਵਿਸ਼ਵ ’ਚ ਵੱਸਦੇ ਪੰਜਾਬੀ ਇਸ ਵੀਰਤਾ ਅੱਗੇ ਸਿਰ ਨਿਵਾਉਂਦੇ ਹਨ। ਇਸ ਲਈ ਪੂਰੀ ਦੁਨੀਆ ਦੇ ਲੋਕਾਂ ਨੂੰ ਅਜਿਹੀਆਂ ਮਿਸਾਲਾਂ ਤੋਂ ਪ੍ਰੇਰਨਾ ਮਿਲਣੀ ਚਾਹੀਦੀ ਹੈ।

 

 

ਸ੍ਰੀ ਮੋਦੀ ਨੂੰ ਲਿਖੀ ਚਿੱਠੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਮਹਾਨ ਕੁਰਬਾਨੀ ਅਤੇ ਸਿੱਖ ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਨੇ ਪੀੜ੍ਹੀ–ਦਰ–ਪੀੜ੍ਹੀ ਸਮੂਹ ਭਾਰਤੀਆਂ ਨੂੰ ਪ੍ਰੇਰਿਤ ਕੀਤਾ ਹੈ ਤੇ ਇਹ ਦੇਸ਼ ਦੇ ਇਤਿਹਾਸ ਦਾ ਇੱਕ ਸ਼ਾਨਦਾਰ ਹਿੱਸਾ ਹੈ।

 

 

ਕੈਪਟਨ ਅਮਰਿੰਦਰ ਸਿੰਘ ਨੇ ਚਿੱਠੀ ’ਚ ਅੱਗੇ ਲਿਖਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗ਼ਲਾਂ ਦੀ ਬੇਇਨਸਾਫ਼ੀ ਤੇ ਉਨ੍ਹਾਂ ਦੇ ਜਬਰ–ਜ਼ੁਲਮ ਵਿਰੁੱਧ ਡਟਦਿਆਂ ਆਪਣਾ ਸਰਬੰਸ ਵਾਰ ਦਿੱਤਾ ਸੀ।

 

 

‘ਦਸਮ ਪਾਤਿਸ਼ਾਹ ਦੇ ਦੋ ਵੱਡੇ ਸਾਹਿਬਜ਼ਾਦੇ – ਸਾਹਿਬਜ਼ਾਦਾ ਅਜੀਤ ਸਿੰਘ ਤੇ ਸਾਹਿਬਜ਼ਾਦਾ ਝੁਝਾਰ ਸਿੰਘ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਏ ਸਨ; ਜਦ ਕਿ ਛੋਟੇ ਸਾਹਿਬਜ਼ਾਦਿਆਂ – ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਫ਼ਤਿਹ ਸਿੰਘ ਨੂੰ ਸਰਹਿੰਦ ਵਿਖੇ ਕੰਧ ਵਿੱਚ ਜਿਊਂਦੇ–ਜੀਅ ਚਿਣ ਦਿੱਤਾ ਗਿਆ ਸੀ।’

 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਛੋਟੇ ਸਾਹਿਬਜ਼ਾਦਿਆਂ ਨੇ ਤਦ ਬੇਮਿਸਾਲ ਵੀਰਤਾ ਵਿਖਾਈ ਸੀ ਤੇ ਸਰਹਿੰਦ ਦੇ ਨਵਾਬ ਦੀ ਈਨ ਮੰਨਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:National Bravery Award in name of Sahibzada Baba Fateh Singh ji should be initiated Captain Writes to PM Modi