ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਟਾਲਾ 'ਚ ਹੋਵੇਗਾ ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ

ਪੰਜ ਰੋਜ਼ਾ ਚੈਂਪੀਅਨਸ਼ਿਪ ਦੌਰਾਨ ਦੁੱਧ ਚੁਆਈ ਅਤੇ ਪਸ਼ੂ ਨਸਲਾਂ ਦੇ ਹੋਣਗੇ ਮੁਕਾਬਲੇ 


ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਪੰਜਾਬ ਸਰਕਾਰ ਵੱਲੋਂ ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ, 2020 ਤੋਂ 2 ਮਾਰਚ, 2020 ਤੱਕ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ  ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੀ। 

 

ਉਨ੍ਹਾਂ ਦੱਸਿਆ ਕਿ ਇਸ ਵਾਰ ਇਹ ਪੰਜ ਰੋਜ਼ਾ ਸਮਾਗਮ ਬਟਾਲਾ ਦੇ ਪੁੱਡਾ ਗਰਾਊਂਡ ਵਿਖੇ ਕਰਵਾਇਆ ਜਾਵੇਗਾ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਮਿਲ ਕੇ ਕਿਸਾਨਾਂ, ਪਸ਼ੂਧਨ ਮਾਲਕਾਂ, ਵੈਟਰਨਰੀਜ਼, ਪੋਸ਼ਣ ਮਾਹਰ ਅਤੇ ਫੂਡ ਪ੍ਰੋਸੈਸਿੰਗ ਅਤੇ ਐਗਰੀ ਸਾਇੰਸ ਤੋਂ ਵੱਖ-ਵੱਖ ਭਾਈਵਾਲਾਂ ਲਈ ਇਸ ਵਿਸ਼ਾਲ ਸਮਾਰੋਹ ਦੇ 11ਵੇਂ ਐਡੀਸ਼ਨ ਦਾ ਆਯੋਜਨ ਕਰ ਰਹੇ ਹਨ।

 

ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸਾਰਿਆਂ ਲਈ ਵਧੇਰੇ ਉਤਪਾਦਕਤਾ ਅਤੇ ਮੁਨਾਫਾ ਪ੍ਰਾਪਤ ਕਰਨ ਦੇ ਤਰੀਕਿਆਂ ਅਤੇ ਸਾਧਨਾਂ ’ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ 11ਵੀਂ ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ 2020 ਪੰਜ ਦਿਨਾਂ ਤੱਕ ਚੱਲੇਗੀ। ਇਸ ਵਿੱਚ ਵੱਖ ਵੱਖ ਮੁਕਾਬਲੇ ਕਰਵਾਏ ਜਾਣਗੇ ਜਿਸ ਵਿੱਚ ਗਾਵਾਂ, ਮੱਝਾਂ ਅਤੇ ਬੱਕਰੀਆਂ ਦੇ ਦੁੱਧ ਚੁਆਈ ਮੁਕਾਬਲੇ ਹਨ ਅਤੇ ਨਾਲ ਹੀ ਘੋੜੇ, ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ, ਸੂਰ, ਕੁੱਤੇ, ਪੋਲਟਰੀ ਦੇ ਨਸਲਾਂ ਦੇ ਮੁਕਾਬਲੇ ਕਰਵਾਏ ਜਾਣਗੇ।

 

ਦੁੱਧ ਚੁਆਈ ਅਤੇ ਨਸਲ ਦੇ ਮੁਕਾਬਲਿਆਂ ਵਿੱਚ ਜੇਤੂ ਜਾਨਵਰਾਂ ਦੇ ਮਾਲਕਾਂ ਨੂੰ 2 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ ਨਾਲ ਹੀ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ ਅਤੇ ਨਾਲ ਹੀ ਪੁਰਸਕਾਰ ਜੇਤੂਆਂ ਵਿੱਚ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ ਵੀ ਸ਼ਾਮਲ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:National Livestock Championship and Agri Expo-2020 to be held in Batala from February 27