ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨੈਸ਼ਨਲ ਲੋਕ ਅਦਾਲਤ 14 ਸਤੰਬਰ ਨੂੰ

ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫ਼ਾਜ਼ਿਲਕਾ ਮਾਣਯੋਗ ਤਰਸੇਮ ਮੰਗਲਾ ਦੀ ਅਗਵਾਈ ਹੇਠ 14 ਸਤੰਬਰ 2019 ਨੂੰ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ।

 

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ, ਉੱਥੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।ਲੋਕ ਅਦਾਲਤ ਦੁਆਰਾ ਦੋਹਾਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵਧਦਾ ਹੈ। 

 

ਲੋਕ ਅਦਾਲਤਾਂ ਵਿੱਚ ਫ਼ੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।

 

ਇਸੇ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:National Lok Adalat organized on 14 September