ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਕੌਰ ਸਿੱਧੂ ਲੜਨਗੇ ਚੰਡੀਗੜ੍ਹ ਤੋਂ ਸੰਸਦੀ ਚੋਣ!

ਨਵਜੋਤ ਕੌਰ ਸਿੱਧੂ ਲੜਨਗੇ ਚੰਡੀਗੜ੍ਹ ਤੋਂ ਸੰਸਦੀ ਚੋਣ!

ਪੰਜਾਬ ਦੇ ਕੈਬਿਨੇਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਸ੍ਰੀਮਤੀ ਨਵਜੋਤ ਕੌਰ ਸਿੱਧੂ ਨੇ ਅੱਜ ਬਾਕਾਇਦਾ ਐਲਾਨ ਕਰ ਦਿੱਤਾ ਕਿ ਉਹ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਚੰਡੀਗੜ੍ਹ ਤੋਂ ਹੀ ਚੋਣ ਲੜਨਗੇ। ਉਂਝ ਕਾਂਗਰਸ ਪਾਰਟੀ ਵੱਲੋਂ ਹਾਲੇ ਤੱਕ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

 

 

ਸ੍ਰੀਮਤੀ ਸਿੱਧੂ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ ਉਨ੍ਹਾਂ ਨੂੰ ਹੀ ਚੰਡੀਗੜ੍ਹ ਤੋਂ ਆਪਣਾ ਉਮੀਦਵਾਰ ਐਲਾਨੇਗੀ।

 

 

ਇਸ ਤੋਂ ਪਹਿਲਾਂ ਵੀ ਸ੍ਰੀਮਤੀ ਨਵਜੋਤ ਕੌਰ ਸਿੱਧੂ ਨੇ ਆਪਣੀ ਅਜਿਹੀ ਇੱਛਾ ਪ੍ਰਗਟਾਈ ਸੀ। ਉਂਝ ਮੀਡੀਆ ਵਿੱਚ ਪਹਿਲਾਂ ਕਾਂਗਰਸ ਦੀ ਟਿਕਟ ਤੇ’ ਗੁਲ ਪਨਾਗ ਦੇ ਚੋਣ ਲੜਨ ਦੀ ਵੀ ਚਰਚਾ ਚੱਲੀ ਸੀ, ਜਿਨ੍ਹਾਂ ਪਿਛਲੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜੀ ਸੀ ਤੇ ਇੱਕ ਲੱਖ ਤੋਂ ਵੱਧ ਵੋਟਾਂ ਲੈ ਗਏ ਸਨ।

 

 

ਕੁਝ ਵੀ ਹੋਵੇ, ਇਸ ਵਾਰ ਆਮ ਚੰਡੀਗੜ੍ਹ ਲੋਕ ਸਭਾ ਸੀਟ ’ਮੁਕਾਬਲਾ ਬੇਹੱਦ ਦਿਲਚਸਪ ਰਹੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Kaur Sidhu will contest LS Polls from Chandigarh