ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੱਧੂ ਦਾ ਦਾਅਵਾ, ਰੰਗ ਲਿਆਈ ਨਵੀਂ ਆਊਟਡੋਰ ਇਸ਼ਤਿਹਾਰ ਨੀਤੀ

-----ਲੁਧਿਆਣਾ ਸ਼ਹਿਰ ਦੀ ਕਮਾਈ ਵਿੱਚ ਪਿਛਲੇ ਸਾਲ ਨਾਲ਼ੋਂ  1473 ਫੀਸਦੀ ਹੋਇਆ ਵਾਧਾ, 27.54 ਕਰੋੜ ਰੁਪਏ ਦਾ ਚੜ੍ਹਿਆ ਟੈਂਡਰ

-----ਬਾਕੀ ਸ਼ਹਿਰਾਂ ਦੀ ਆਮਦਨ ਵਿੱਚ ਵੀ ਹੋਇਆ ਚੋਖਾ ਵਾਧਾ

-----ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ 167 ਸ਼ਹਿਰਾਂ ਵਿੱਚ ਆਊਟਡੋਰ ਇਸ਼ਤਿਹਾਰ ਰਾਹੀਂ 150 ਕਰੋੜ ਤੋਂ ਵੱਧ ਆਮਦਨ ਦਾ ਟੀਚਾ ਮਿੱਥਿਆ

-----ਵਧੀ ਹੋਈ ਆਮਦਨ ਸਬੰਧਤ ਸ਼ਹਿਰਾਂ ਦੇ ਵਿਕਾਸ ਉਪਰ ਹੀ ਖਰਚ ਹੋਵੇਗੀ: ਸਿੱਧੂ


ਸ਼ਹਿਰੀ ਸਥਾਨਕ ਇਕਾਈਆਂ ਨੂੰ ਆਰਥਿਕ ਤੌਰ ਤੇ ਆਤਮ ਨਿਰਭਰ ਕਰਨ ਅਤੇ ਸ਼ਹਿਰਾਂ ਨੂੰ ਇਕਸਾਰ ਸੁੰਦਰ ਦਿੱਖ ਦੇਣ ਲਈ ਬਣਾਈ ਗਈ ਆਊਟ ਡੋਰ ਇਸ਼ਤਿਹਾਰ ਨੀਤੀ ਨੇ ਪਹਿਲੇ ਹੀ ਸਾਲ ਸ਼ਹਿਰਾਂ ਦੀ ਆਮਦਨ ਚ ਚੋਖਾ ਵਾਧਾ ਕਰਨ ਦਾ ਰਾਹ ਪੱਧਰਾ ਕਰ ਦਿੱਤਾ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਚੰਡੀਗੜ੍ਹ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕਰਦਿਆਂ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ ਨੂੰ ਨਵੀਂ ਨੀਤੀ ਰਾਹੀਂ ਪਿਛਲੇ ਸਾਲ ਮੁਕਾਬਲੇ 1473 ਫੀਸਦੀ ਆਮਦਨ ਵਿੱਚ ਵਾਧਾ ਹੋਇਆਂ ਹੈ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਉਪਰੰਤ ਕੱਲ੍ਹ ਹੀ ਟੈਂਡਰ ਖੋਲ੍ਹਿਆ ਜਿਸ ਰਾਹੀਂ ਨਗਰ ਨਿਗਮ ਲੁਧਿਆਣਾ ਨੂੰ ਪਹਿਲੇ ਸਾਲ ਹੀ 27.54 ਕਰੋੜ ਰੁਪਏ ਦੀ ਕਮਾਈ ਹੋਵੇਗੀ ਜਦੋਂਕਿ ਪਿਛਲੇ ਸਾਲ ਨੀਤੀ ਦੀ ਅਣਹੋਂਦ ਕਾਰਨ ਸਿਰਫ ਇਹ ਕਮਾਈ 1.75 ਕਰੋੜ ਰੁਪਏ ਹੋਈ ਸੀ। ਹੁਣ ਇਹ ਵਾਧਾ 1473 ਫੀਸਦੀ ਹੋ ਗਿਆ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਉਨ੍ਹਾਂ ਅੱਗੇ ਦੱਸਿਆ ਕਿ ਪਿਛਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਲੁਧਿਆਣਾ ਨੂੰ ਕੁੱਲ ਕਮਾਈ ਸਿਰਫ 30 ਕਰੋੜ ਰੁਪਏ ਸੀ ਜਦੋਂਕਿ ਹੁਣ ਨਵੇਂ ਟੈਂਡਰ ਨਾਲ ਲੁਧਿਆਣਾ ਨੂੰ ਆਉਂਦੇ 9 ਸਾਲਾਂ ਵਿੱਚ ਕੁੱਲ 289 ਕਰੋੜ ਰੁਪਏ ਦੀ ਕਮਾਈ ਹੋਵੇਗੀ ਜੋ ਕਿ ਪਿਛਲੀ ਸਰਕਾਰ ਨਾਲੋ 800 ਫੀਸਦੀ ਵਾਧਾ ਹੈ। ਇਸ ਤਰ੍ਹਾਂ ਔਸਤਨ 32 ਕਰੋੜ ਰੁਪਏ ਸਾਲਾਨਾ ਕਮਾਈ ਹੋਵੇਗੀ।

 

ਸ. ਸਿੱਧੂ ਨੇ ਅੱਗੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 167 ਸ਼ਹਿਰਾਂ ਨੂੰ ਆਊਟਡੋਰ ਇਸ਼ਤਿਹਾਰ ਨੀਤੀ ਰਾਹੀਂ 2015-16 ਵਿੱਚ ਸਿਰਫ 11.97 ਕਮਾਈ ਹੋਈ ਸੀ ਅਤੇ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ 2017-18 ਵਿੱਚ 32.50 ਕਰੋੜ ਰੁਪਏ ਦੀ ਕਮਾਈ ਹੋਈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਉਨ੍ਹਾਂ ਕਿਹਾ ਕਿ ਇਸ ਆਮਦਨ ਨੂੰ ਵਧਾਉਣ ਲਈ ਸਾਡੀ ਸਰਕਾਰ ਵੱਲੋਂ 21 ਮਾਰਚ 2018 ਨੂੰ ਕਾਰਗਾਰ ਆਊਟਡੋਰ ਇਸ਼ਤਿਹਾਰ ਨੀਤੀ ਬਣਾਈ ਗਈ ਜਿਸ ਉਪਰੰਤ ਸ਼ਹਿਰਾਂ ਦੀ ਆਰਥਿਕ ਆਤਮ ਨਿਰਭਰਤਾ ਲਈ ਰਾਹ ਪੱਧਰਾ ਹੋ ਗਿਆ।


ਉਨ੍ਹਾਂ ਕਿਹਾ ਕਿ ਇਹ ਵਧੀ ਹੋਈ ਆਮਦਨ ਸਬੰਧਤ ਸ਼ਹਿਰਾਂ ਦੇ ਵਿਕਾਸ ਉਪਰ ਹੀ ਖਰਚ ਹੋਵੇਗੀ ਜਿਸ ਨਾਲ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਆਰਥਿਕ ਤੌਰ ਤੇ ਆਤਮ ਨਿਰਭਰ ਹੋ ਜਾਣਗੀਆਂ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Sidhu claims new outdoor advertisement policy