ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੱਧੂ ਨੇ ਬਲੈਕਮੇਲ ਕਰਨ ਲਈ ਮਹੀਨਾ ਪਹਿਲਾਂ ਦੇ ਦਿੱਤਾ ਸੀ ਅਸਤੀਫਾ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਮੰਤਰੀ ਨਵਜੋਤ ਸਿੱਧੂ ਨੂੰ ਡਰਾਮੇ ਕਰਨ ਦੀ ਆਦਤ ਹੈ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਾਂਧੀ ਨੂੰ ਚਿੱਠੀ ਲਿਖਣ ਦੀ ਕੋਈ ਲੋੜ ਨਹੀਂ ਸੀ, ਕਿਉਂਕਿ ਅਸਤੀਫਾ ਦੇਣ ਲਈ ਮੁੱਖ ਮੰਤਰੀ ਨੂੰ ਭੇਜਿਆ ਇੱਕ ਸਤਰ ਦਾ ਸੁਨੇਹਾ ਕਾਫੀ ਹੋਣਾ ਸੀ

 

ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਬਲੈਕਮੇਲ ਕਰਨ ਅਤੇ ਆਪਣੀ ਮਰਜ਼ੀ ਮੁਤਾਬਿਕ ਝੁਕਾਉਣ ਲਈ ਇੱਕ ਮਹੀਨੇ ਪਹਿਲਾਂ ਅਸਤੀਫਾ ਦੇ ਦਿੱਤਾ ਸੀ ਇਸ ਤੋਂ ਇਹ ਵੀ ਸਾਬਿਤ ਹੁੰਦਾ ਹੈ ਕਿ ਸਿੱਧੂ ਇੱਕ ਬਹੁਤ ਵੱਡਾ ਮੌਕਾਪ੍ਰਸਤ ਹੈ, ਜੋ ਹਮੇਸ਼ਾਂ ਸਿਰਫ ਆਪਣੇ ਫਾਇਦੇ ਬਾਰੇ ਸੋਚਦਾ ਹੈ

 

ਫਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਖੇ ਅੱਜ ਵੱਖ ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਉਨਾਂ ਕਿਸਾਨਾਂ ਅਤੇ ਗਰੀਬਾਂ, ਜਿਹਨਾਂ ਨੂੰ ਬਿਜਲੀ ਦੇ ਵੱਡੇ ਬਿਲ ਭੇਜੇ ਗਏ ਹਨ, ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨਾਂ ਨੂੰ ਇਨਸਾਫ ਦਿਵਾਉਣ ਲਈ ਇੱਕ ਅੰਦੋਲਨ ਸ਼ੁਰੂ ਕਰੇਗਾਬਾਦਲ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਗਰੀਬ ਲੋਕਾਂ ਨੂੰ ਹਜ਼ਾਰਾਂ ਰੁਪਏ ਦੇ ਬਿਲ ਭੇਜੇ ਗਏ ਹਨ ਉਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਗਰੀਬਾਂ ਨੂੰ ਦਿੱਤੀ ਅੰਸ਼ਿਕ ਮੁਫਤ ਬਿਜਲੀ ਦੀ ਸਹੂਲਤ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ

 

ਉਨਾਂ ਕਿਹਾ ਕਿ ਗਰੀਬ ਜਨਤਾ ਉੱਤੇ ਵੱਡੇ ਬਿਜਲੀ ਬਿਲਾਂ ਦਾ ਬੋਝ ਪਾ ਦਿੱਤਾ ਗਿਆ ਹੈ, ਜਿਹੜੇ ਪਿਛਲੇ ਸਮੇਂ ਤੋਂ ਲਾਗੂ ਕਰ ਦਿੱਤੇ ਗਏ ਹਨ ਉਨਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਸਰਕਾਰ ਨੂੰ ਵਧਾਏ ਹੋਏ ਬਿਲ ਵਾਪਸ ਲੈਣ ਲਈ ਮਜ਼ਬੂਰ ਕਰ ਦੇਵੇਗਾ ਅਕਾਲੀ ਦਲ ਪ੍ਰਧਾਨ ਨੇ ਬਿਜਲੀ ਦਰਾਂ ਵਿਚ ਕੀਤਾ ਵਾਧਾ ਵੀ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ

 

ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੁਆਰਾ ਵਾਰ ਵਾਰ ਵਾਧਾ ਕਰਕੇ ਬਿਜਲੀ ਦਰਾਂ 25 ਤੋਂ 33 ਫੀਸਦੀ ਤਕ ਵਧਾਈਆਂ ਜਾ ਚੁੱਕੀਆਂ ਹਨ ਮਹਿਜ਼ ਦੋ ਸਾਲ ਦੇ ਸਮੇਂ ਵਿਚ ਕੀਤਾ ਇੰਨਾ ਵੱਡਾ ਵਾਧਾ ਆਮ ਆਦਮੀ ਲਈ ਅਸਹਿ ਹੈ ਉਨਾਂ ਬਿਜਲੀ ਦੇ ਲੱਗ ਰਹੇ ਵੱਡੇ ਕੱਟਾਂ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:navjot Sidhu gave the resignation the first month for blackmail to congress says Sukhbir Badal